ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

Tuesday, Jun 09, 2026 - 09:49 PM (IST)

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

ਪਟਿਆਲਾ (ਬਲਜਿੰਦਰ) : ਨਿਊਡ ਫੋਟੋਆਂ ਰਾਹੀਂ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਹੋ ਕੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਸਨੌਰ ਦੀ ਪੁਲਸ ਨੇ ਜਗਦੀਪ ਸਿੰਘ ਪੁੱਤਰ ਮੰਗਤ ਰਾਮ ਵਾਸੀ ਪਿੰਡ ਅਕੌਤ (ਥਾਣਾ ਸਦਰ ਪਟਿਆਲਾ) ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਸਤਿੰਦਰਪਾਲ ਸਿੰਘ ਪੁੱਤਰ ਹਰੀ ਚੰਦ ਵਾਸੀ ਪਿੰਡ ਹੀਰਾਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਸੀਮਾ ਰਾਣੀ (ਜੋ ਆਪਣੇ ਪਤੀ ਦੀ ਮੌਤ ਤੋਂ ਬਾਅਦ ਆਪਣੇ ਲੜਕੇ ਸੂਰਜ ਸਮੇਤ ਪੇਕੇ ਪਿੰਡ ਹੀਰਾਗੜ੍ਹ ਰਹਿ ਰਹੀ ਸੀ) ਨੇ 4 ਜੂਨ ਨੂੰ ਦੱਸਿਆ ਕਿ ਉਸ ਦੇ ਲੜਕੇ ਸੂਰਜ ਦੀ ਤਬੀਅਤ ਕਾਫ਼ੀ ਖ਼ਰਾਬ ਹੈ। ਸੂਰਜ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਨੇ ਦੱਸਿਆ ਕਿ ਉਸ ਦਾ ਦੋਸਤ ਜਗਦੀਪ ਸਿੰਘ ਉਸ ਨੂੰ ਕਾਫ਼ੀ ਪ੍ਰੇਸ਼ਾਨ ਕਰ ਰਿਹਾ ਹੈ। ਜਗਦੀਪ ਕੋਲ ਸੂਰਜ ਦੀਆਂ ਕੁਝ ਨਿਊਡ ਫੋਟੋਆਂ ਹਨ, ਜਿਨ੍ਹਾਂ ਨੂੰ ਡਿਲੀਟ ਕਰਨ ਬਦਲੇ ਉਹ 5 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਫੋਟੋਆਂ ਵਾਇਰਲ ਕਰਨ ਦੀਆਂ ਧਮਕੀਆਂ ਦੇ ਰਿਹਾ ਹੈ। ਇਸੇ ਪ੍ਰੇਸ਼ਾਨੀ ਕਾਰਨ ਸੂਰਜ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News