ਚੋਣ ਡਿਊਟੀ ਤੋਂ ਘਰ ਜਾ ਰਹੇ ਨੌਜਵਾਨ ਦਾ ਦੋਸਤਾਂ ਨੇ ਕੀਤਾ ਬੇਰਹਿਮੀ ਨਾਲ ਕਤਲ
Thursday, Nov 21, 2024 - 06:40 PM (IST)

ਗੁਰਦਾਸਪੁਰ (ਗੁਰਪ੍ਰੀਤ)- ਪੁਲਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੀ ਪੁਲਸ ਚੌਂਕੀ ਧਰਮਕੋਟ ਰੰਧਾਵਾ ਦੇ ਅਧੀਨ ਪੈਂਦੇ ਪਿੰਡ ਧਰਮਕੋਟ ਪੱਤਣ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਦਾ ਦੋਸਤਾਂ ਵੱਲੋਂ ਕਤਲ ਕੀਤਾ ਗਿਆ। ਇਹ ਮਾਮਲਾ ਪਿੰਡ ਝੰਗੀ ਤੋਂ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਦਾ ਵੇਖ ਅੱਜ ਵੱਡੀ ਤਾਦਾਦ ਵਿੱਚ ਪਿੰਡ ਵਾਸੀਆਂ ਨੇ ਪੁਲੀਸ ਚੌਂਕੀ ਧਰਮਕੋਟ ਰੰਧਾਵਾ ਦਾ ਘਰਾਓ ਕੀਤਾ ਤੇ ਪੁਲਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਵਿਰੁੱਧ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਗਏ।
ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਰੋਜੀ ਨੇ ਦੱਸਿਆ ਕਿ ਮੇਰਾ ਪੁੱਤਰ ਸਚਿਨ ਮਸੀਹ ਪੁੱਤਰ ਬੱਗਾ ਮਸੀਹ ਜੋ ਕਿ ਪੀ. ਡਬਲਿਊ. ਡੀ. ਵਿਭਾਗ ਵਿੱਚ ਮੁਲਾਜ਼ਮ ਹੈ ਤੇ ਉਹ ਆਪਣੀਆਂ ਸੇਵਾਵਾਂ ਗੁਰਦਾਸਪੁਰ ਵਿਖੇ ਨਿਭਾ ਰਿਹਾ ਸੀ ਤੇ ਬੀਤੇ ਕੱਲ੍ਹ ਉਸ ਦੇ ਝੰਗੀ ਪਿੰਡ ਦੇ ਦੋਸਤਾਂ ਵੱਲੋਂ ਘਰ ਬੁਲਾ ਕੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਤੇ ਬਾਅਦ ਵਿੱਚ ਉਸ ਨੂੰ ਖੁਦ ਆਪ ਅੰਮ੍ਰਿਤਸਰ ਗੁਰੂ ਨਾਨਕ ਹਸਪਤਾਲ ਲੈ ਕੇ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਉਨ੍ਹਾਂ ਨੇ ਮੈਨੂੰ ਫੋਨ ਕੀਤਾ ਕਿ ਤੁਹਾਡੇ ਪੁੱਤਰ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਚੌਕੀ ਧਰਮਕੋਟ 'ਚ ਰਿਪੋਰਟ ਦਰਜ ਕਰਵਾਈ ਹੈ ਪਰ ਪੁਲਸ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਬਜਾਏ ਟਾਲਮਟੋਲ ਕਰ ਰਹੀ ਹੈ, ਜਿਸ ਨੂੰ ਲੈ ਕੇ ਅੱਜ ਪੁਲਸ ਚੌਂਕੀ ਧਰਮਕੋਟ ਰੰਧਾਵਾ ਦਾ ਘਿਰਾਓ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ
ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਮਰਜੀਤ ਮਸੀਹ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਮ੍ਰਿਤਕ ਦੀ ਮਾਤਾ ਰੋਜੀ ਦੇ ਬਿਆਨਾਂ ਦੇ ਅਧਾਰ 'ਤੇ ਦੋ ਵਿਅਕਤੀਆਂ ਖ਼ਿਲਾਫ਼ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਤਫਦੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8