ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

Friday, Dec 22, 2023 - 06:39 PM (IST)

ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਗੁਰਦਾਸਪੁਰ(ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਡਾਲਾ ਬਾਂਗਰ ਵਿਖੇ ਤੋਂ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਲੱਖਾਂ ਰੁਪਏ ਖਰਚ ਕਰਕੇ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਹੋਣਹਾਰ ਨੌਜਵਾਨ ਰਾਜਵਿੰਦਰ ਸਿੰਘ (27) ਦੀ ਅਚਾਨਕ ਦਿਮਾਗੀ ਨਾਲੀ ਫੱਟਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਕਰਮਜੀਤ ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਰਾਜਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਦਾ ਕੈਨੇਡਾ ਤੋਂ ਵੀਜ਼ਾ ਆਇਆ ਹੋਇਆ ਸੀ ਅਤੇ ਵੀਰਵਾਰ ਨੂੰ ਕੈਨੇਡਾ ਜਾਣ ਲਈ ਜਹਾਜ਼ ਦੀਆਂ ਟਿਕਟਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਸੀ। ਅਚਾਨਕ ਬੀਤੀ ਰਾਤ ਜਦੋਂ ਉਸ ਦੇ ਪਰਿਵਾਰਿਕ ਮੈਂਬਰ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਵਡਾਲਾ ਬਾਂਗਰ ਵਿੱਚ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵੱਲੋਂ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੀ ਸੇਵਾ ਕਰਨ ਲਈ ਪਰਿਵਾਰਿਕ ਮੈਂਬਰ ਘਰ 'ਚ ਸੰਗਤਾਂ ਨੂੰ ਵੰਡਣ ਲਈ ਬਦਾਨੇ ਦੀ ਪੈਕਿੰਗ ਕਰ ਰਹੇ ਸਨ ਕਿ ਇਸ ਦੌਰਾਨ ਉਸ ਦੇ ਚਚੇਰੇ ਭਰਾ ਰਾਜਵਿੰਦਰ ਸਿੰਘ ਦੀ ਨਾਲੀ ਫੱਟਣ ਕਾਰਨ ਨੱਕ ਵਿੱਚੋਂ ਖੂਨ ਆਉਣਾ ਸ਼ੁਰੂ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ, ਪੰਜਾਬ ਪੁਲਸ 'ਚ ਬਤੌਰ ਕਾਂਸਟੇਬਲ 'ਤੇ ਤਾਇਨਾਤ ਮ੍ਰਿਤਕ ਦੀ ਪਤਨੀ

'ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News