ਬਾਬਾ ਬਕਾਲਾ ਸਾਹਿਬ ਵਿਖੇ ਵੱਡੀ ਵਾਰਦਾਤ, ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

Friday, Sep 01, 2023 - 09:38 AM (IST)

ਬਾਬਾ ਬਕਾਲਾ ਸਾਹਿਬ ਵਿਖੇ ਵੱਡੀ ਵਾਰਦਾਤ, ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਬਾਬਾ ਬਕਾਲਾ ਸਾਹਿਬ/ਘੁਮਾਣ : ਰੱਖੜ ਪੁੰਨਿਆ ਦਾ ਮੇਲਾ ਵੇਖਣ ਬਾਬਾ ਬਕਾਲਾ ਸਾਹਿਬ ਵਿਖੇ ਆਏ ਨੌਜਵਾਨ ਕਮਲਜੋਤ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਕਮਲਜੋਤ ਸਿੰਘ (33) ਪੁੱਤਰ ਜੋਗਾ ਸਿੰਘ ਵਾਸੀ ਘੁਮਾਣ (ਗੁਰਦਾਸਪੁਰ) ਨੂੰ ਕੁਝ ਵਿਅਕਤੀਆਂ ਨੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਸਾਹਮਣੇ ਰਾਤ ਨੂੰ 11.30 ਵਜੇ ਦੇ ਕਰੀਬ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲ ਰਿਹੈ 'ਗੰਦਾ ਧੰਦਾ', ਅੰਦਰ ਦੀ ਵੀਡੀਓ ਵਾਇਰਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵੰਤ ਸਿੰਘ ਚੀਮਾ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਸਬਾ ਘੁਮਾਣ ਤੋਂ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਿਆ ਸੀ, ਜਿੱਥੇ ਉਹ ਕਿਸੇ ਹੋਟਲ ਵਿਚ ਖਾਣਾ ਖਾ ਰਿਹਾ ਸੀ। ਉੱਥੇ ਮੁਲਜ਼ਮਾਂ ਨਾਲ ਕਮਲਜੋਤ ਦਾ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ। ਤਕਰਾਰ ਦੇ ਚੱਲਦਿਆਂ ਮੁਲਜ਼ਮਾਂ ਨੇ ਪਿਸਤੌਲ ਨਾਲ ਗੋਲ਼ੀਆਂ ਮਾਰ ਦਿੱਤੀਆਂ। ਕਮਲਜੋਤ ਦੇ ਦੋਸਤਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਕਮਲਜੋਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

ਇਹ ਵੀ ਪੜ੍ਹੋ :  ਨਰਵੀਰ ਸਿੰਘ ਨੇ ਕੁੱਟਮਾਰ ਦੀ ਵੀਡੀਓ ਕੀਤੀ ਨਸ਼ਰ, ਸੁਖਜਿੰਦਰ ਰੰਧਾਵਾ ਦੇ ਪੁੱਤ 'ਤੇ ਲਾਏ ਗੰਭੀਰ ਇਲਜ਼ਾਮ

ਇਸ ਸਬੰਧੀ ਐੱਸ. ਐੱਚ. ਓ. ਬਿਆਸ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਜੋਗਾ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਘੁਮਾਣ ਦੇ ਬਿਆਨਾਂ ’ਤੇ ਦੋ ਮੁਲਜ਼ਮਾਂ ਹਿੰਮਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਮੱਲੋਵਾਲੀ ਚੀਮਾ (ਗੁਰਦਾਸਪੁਰ) ਅਤੇ ਬਿੱਟੂ ਸਿੰਘ ਪੁੱਤਰ ਮਲੂਕ ਸਿੰਘ, ਵਾਸੀ ਪਿੰਡ ਪੱਡਾ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਅਨੋਖਾ ਕਾਰਨਾਮਾ, ਭ੍ਰਿਸ਼ਟਾਚਾਰ ’ਚ ਮੁਅੱਤਲ ਰਿਹੈ ਪ੍ਰਿੰਸੀਪਲ ਕਰੇਗਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਜਾਂਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News