ਖੇਤਾਂ 'ਚ ਕੰਮ ਕਰਦੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ, ਮੋਟਰ ਤੋਂ ਕਰੰਟ ਲੱਗਣ ਕਾਰਨ ਹੋ ਗਈ ਮੌਤ
Monday, Dec 30, 2024 - 01:09 AM (IST)
ਭਵਾਨੀਗੜ੍ਹ (ਕਾਂਸਲ)- ਨੇੜਲੇ ਪਿੰਡ ਘਰਾਚੋਂ ਵਿਖੇ ਖੇਤ ’ਚ ਕੰਮ ਕਰਦੇ ਸਮੇਂ ਇਕ ਨੌਜਵਾਨ ਕਿਸਾਨ ਦੀ ਮੋਟਰ ਤੋਂ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਨੌਜਵਾਨ ਕਿਸਾਨ ਜਸਵਿੰਦਰ ਸਿੰਘ ਜੱਸਾ (35) ਦੇ ਪਿਤਾ ਰਾਜ ਸਿੰਘ ਪੁੱਤਰ ਬੰਤ ਸਿੰਘ ਵਾਸੀ ਘਰਾਚੋਂ ਨੇ ਦੱਸਿਆ ਕਿ ਉਸ ਦਾ ਲੜਕਾ ਸਵੇਰੇ ਆਪਣੇ ਖ਼ੇਤ ਕੰਮ ਕਰਨ ਲਈ ਗਿਆ ਸੀ, ਪਰ ਉਹ ਕਾਫ਼ੀ ਦੇਰ ਤੱਕ ਜਦੋਂ ਘਰ ਵਾਪਸ ਨਹੀਂ ਪਰਤਿਆ ਤਾਂ ਫਿਰ ਉਹ ਆਪਣੇ ਲੜਕੇ ਨੂੰ ਦੇਖਣ ਲਈ ਖ਼ੇਤ ਗਏ।
ਉੱਥੇ ਜਾ ਕੇ ਉਨ੍ਹਾਂ ਦੇਖਿਆ ਕਿ ਉਸ ਦਾ ਲੜਕਾ ਜਸਵਿੰਦਰ ਸਿੰਘ ਜੱਸਾ ਖੇਤ ’ਚ ਡਿੱਗਿਆ ਪਿਆ ਸੀ। ਜਦੋਂ ਉਨ੍ਹਾਂ ਕੋਲ ਜਾ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਮੋਟਰ ਤੋਂ ਕਰੰਟ ਲੱਗਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ- ਪਟਵਾਰੀਆਂ ਨੇ ਕੀਤਾ 'ਬੰਦ' ਨੂੰ ਸਮਰਥਨ ਦੇਣ ਦਾ ਐਲਾਨ, ਕਿਹਾ- 'ਕਿਸਾਨ-ਪਟਵਾਰੀ ਦਾ ਰਿਸ਼ਤਾ ਨਹੁੰ-ਮਾਸ ਵਾਲਾ...'
ਇਸ ਘਟਨਾ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਪੁਲਸ ਚੈੱਕ ਪੋਸਟ ਘਰਾਚੋਂ ਦੇ ਇੰਚਾਰਜ ਸਬ-ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਕਿਸਾਨ ਦੀ ਮੌਤ ਖੇਤ 'ਚ ਮੋਟਰ ਤੋਂ ਕਰੰਟ ਲੱਗਣ ਕਾਰਨ ਹੋਈ ਹੈ। ਉਨ੍ਹਾਂ ਧਾਰਾ 194 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟ ਕਰਵਾਉਣ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਇਸ ਮੌਕੇ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਪੁਲਸ ਨੂੰ ਮਿਲੀ ਵੱਡੀ ਸਫ਼ਲਤਾ ; ਥਾਣਿਆਂ 'ਤੇ ਹਮਲਾ ਕਰਨ ਵਾਲੇ ਮਾਸਟਰਮਾਈਂਡ ਸਣੇ 5 ਕੀਤੇ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e