ਦੋਸਤਾਂ ਨਾਲ ਨਹਿਰ ’ਚੋਂ ਮੱਛੀਆਂ ਫੜਨ ਗਿਆ ਨੌਜਵਾਨ ਡੁੱਬਿਆ, ਮੌਤ

Monday, Jun 19, 2023 - 01:17 AM (IST)

ਦੋਸਤਾਂ ਨਾਲ ਨਹਿਰ ’ਚੋਂ ਮੱਛੀਆਂ ਫੜਨ ਗਿਆ ਨੌਜਵਾਨ ਡੁੱਬਿਆ, ਮੌਤ

ਫਿਰੋਜ਼ਪੁਰ (ਕੁਮਾਰ)–ਫਿਰੋਜ਼ਪੁਰ ਛਾਉਣੀ ਦੀ ਗਵਾਲ ਟੋਲੀ ਦੇ ਰਹਿਣ ਵਾਲੇ ਨੌਜਵਾਨ ਵਿੱਕੀ ਦੀ ਨਹਿਰ ’ਚ ਡੁੱਬਣ ਕਾਰਨ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਗੋਤਾਖੋਰਾਂ ਨੇ ਸਖ਼ਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ। ਥਾਣਾ ਸਦਰ ਫਿਰੋਜ਼ਪੁਰ ਦੇ ਤਫ਼ਤੀਸ਼ੀ ਅਫ਼ਸਰ ਬਲਦੇਵ ਰਾਜ ਨੇ ਦੱਸਿਆ ਕਿ ਇਸ ਨੌਜਵਾਨ ਦੇ ਨਾਲ ਉਸ ਦੇ 4-5 ਦੋਸਤ ਪਿੰਡ ਹਸਤੀ ਵਾਲਾ ਨਹਿਰ ਤੋਂ ਮੱਛੀਆਂ ਫੜਨ ਆਏ ਸਨ ਅਤੇ ਉਨ੍ਹਾਂ ’ਚੋਂ ਉਨ੍ਹਾਂ ਦਾ ਇਕ ਦੋਸਤ ਵਿੱਕੀ ਅਚਾਨਕ ਨਹਿਰ ’ਚ ਡੁੱਬ ਗਿਆ, ਜਿਸ ਦੀ ਨਹਿਰ ’ਚ ਡੁੱਬਣ ਕਾਰਨ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਪਟਿਆਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

PunjabKesari

ਦੂਜੇ ਪਾਸੇ ਮ੍ਰਿਤਕ ਵਿੱਕੀ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਸ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਮ੍ਰਿਤਕ ਵਿੱਕੀ ਦੀ ਪਤਨੀ ਨੇ ਦੱਸਿਆ ਕਿ ਵਿੱਕੀ ਜਿਨ੍ਹਾਂ ਦੋਸਤਾਂ ਨਾਲ ਨਹਿਰ ’ਤੇ ਮੱਛੀਆਂ ਫੜਨ ਗਿਆ ਸੀ, ਉਨ੍ਹਾਂ ਵਿਚੋਂ ਇਕ ਦੇ ਨਾਲ ਉਸ ਦਾ ਝਗੜਾ ਵੀ ਹੋਇਆ ਸੀ, ਜੇਕਰ ਕੋਈ ਵਿੱਕੀ ਦੀ ਮੌਤ ਲਈ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ : ਹਰਸਿਮਰਤ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ, MSP ਦੀ ਗਾਰੰਟੀ ਸਣੇ ਚੁੱਕੇ ਕਈ ਮੁੱਦੇ

PunjabKesari


author

Manoj

Content Editor

Related News