ਰਾਤ ਵੇਲੇ ਕੁੜੀ ਨੂੰ ਮਿਲਣ ਆਏ ਨੌਜਵਾਨ ਦਾ ਦਾਦੇ-ਪੋਤੇ ਨੇ ਇੱਟਾਂ-ਰੌੜੇ ਮਾਰ ਕਰ ’ਤਾ ਕਤਲ

Sunday, Apr 14, 2024 - 11:00 PM (IST)

ਰਾਤ ਵੇਲੇ ਕੁੜੀ ਨੂੰ ਮਿਲਣ ਆਏ ਨੌਜਵਾਨ ਦਾ ਦਾਦੇ-ਪੋਤੇ ਨੇ ਇੱਟਾਂ-ਰੌੜੇ ਮਾਰ ਕਰ ’ਤਾ ਕਤਲ

ਪਾਤੜਾਂ (ਚੋਪੜਾ)– ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਸੋਢੀਵਾਲਾ ਉਗੋਕੇ ਦੇ ਨੌਜਵਾਨ ਨੂੰ ਨਾਜਾਇਜ਼ ਸਬੰਧਾਂ ਦੇ ਚਲਦਿਆਂ ਗੁਆਂਢੀ ਪਿੰਡ ’ਚ ਰਾਤ ਸਮੇਂ ਘਰ ਦਾਖ਼ਲ ਹੋਣ ਕਾਰਨ ਬਜ਼ੁਰਗ ਤੇ ਨੌਜਵਾਨ ਵਲੋਂ ਕੁੱਟਮਾਰ ਕਰਨ ’ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਸ ਵਲੋਂ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : Big Breaking : ਕਾਂਗਰਸ ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ ਲਿਸਟ, ਚੰਨੀ ਨੂੰ ਜਲੰਧਰ ਤੋਂ ਮਿਲੀ ਟਿਕਟ

ਜਾਣਕਾਰੀ ਅਨੁਸਾਰ ਪਿੰਡ ਸੋਢੀਵਾਲਾ ਉਗੋਕੇ ਦੇ ਨੌਜਵਾਨ ਗੁਰਬਖਸ਼ ਸਿੰਘ ਦੀ ਨੇਡ਼ਲੇ ਪਿੰਡ ਸਧਾਰਨਪੁਰ ਦੀ ਇਕ ਲੜਕੀ ਨਾਲ ਗੱਲਬਾਤ ਸੀ, ਜੋ ਰਾਤ ਸਮੇਂ ਉਸ ਨੂੰ ਘਰ ਮਿਲਣ ਲਈ ਗਿਆ ਸੀ। ਜਿਥੇ ਰਾਤ ਸਮੇਂ ਲੜਕੀ ਦੇ ਦਾਦੇ ਤੇ ਭਰਾ ਨੇ ਨੌਜਵਾਨ ਦੀ ਇੱਟਾਂ-ਰੌੜਿਆਂ ਨਾਲ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

PunjabKesari

ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰਿਥੀ ਸਿੰਘ ਦੇ ਬਿਆਨਾਂ ’ਤੇ ਪੁਲਸ ਵਲੋਂ ਥਾਣਾ ਘੱਗਾ ’ਚ ਕਥਿਤ ਦੋਸ਼ੀਆਂ ਜੈਮਲ ਸਿੰਘ ਪੁੱਤਰ ਛੋਟੂ ਰਾਮ, ਗੁਰਜੰਟ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਅਨ ਸਧਾਰਨਪੁਰ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਘੱਗਾ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਕਥਿਤ ਦੋਸ਼ੀ ਵਿਅਕਤੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News