ਪੰਜਾਬ ''ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ ''ਤਾ ਕਤਲ

Thursday, Jun 11, 2026 - 07:15 PM (IST)

ਪੰਜਾਬ ''ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ ''ਤਾ ਕਤਲ

ਦਸੂਹਾ (ਨਾਗਲਾ, ਝਾਵਰ)-ਨਜ਼ਦੀਕੀ ਪਿੰਡ ਵਿਚ ਮੇਲਾ ਵੇਖਣ ਗਏ ਇਕ ਮੁੰਡਾ ਦਾ ਕੁਝ ਵਿਅਕਤੀਆਂ ਵੱਲੋਂ ਇੱਟਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਦਸੂਹਾ ਪੁਲਸ ਨੇ 2 ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ 2 ਜੂਨ ਦੀ ਰਾਤ ਨੂੰ ਸਲੀਮ (ਪੁੱਤਰ ਜਸਵੀਰ ਸਿੰਘ, ਨਿਵਾਸੀ ਧਨੋਆ) ਨਜ਼ਦੀਕੀ ਪਿੰਡ ਵਧੇਈਆ ਵਿਖੇ ਸਥਿਤ ਭੂਰੇ ਸ਼ਾਹ ਦੇ ਦਰਬਾਰ ’ਤੇ ਮੇਲਾ ਵੇਖਣ ਗਿਆ ਸੀ। ਰਸਤੇ ਵਿਚ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ: ਨਹਾਉਂਦੇ ਸਮੇਂ ਸਲਮਾਨ ਖ਼ਾਨ ਨਾਲ ਵਾਪਰੀ ਅਣਹੋਣੀ! ਨਹਿਰ 'ਚ ਰੁੜ੍ਹਿਆ ਪੰਜਾਬ ਪੁਲਸ ਦਾ ਮੁਲਾਜ਼ਮ

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖ਼ਲ ਕਰਵਾਇਆ ਪਰ ਹਾਲਾਤ ਬੇਹੱਦ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਉਥੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਲੰਘੀ 9 ਜੂਨ ਨੂੰ ਨੌਜਵਾਨ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ ਮਾਰ 'ਤੀ ਜਵਾਕੜੀ, ਮਾਪਿਆਂ ਦੀ ਸੀ ਇਕਲੌਤੀ ਧੀ

ਮ੍ਰਿਤਕ ਦੇ ਪਿਤਾ ਜਸਵੀਰ ਸਿੰਘ ਪੁੱਤਰ ਨਾਜਰ ਮਸੀਹ ਵੱਲੋਂ ਪੁਲਸ ਕੋਲ ਦਰਜ ਕਰਵਾਏ ਬਿਆਨਾਂ ਅਨੁਸਾਰ ਪਿੰਡ ਵਧੇਈਆ ਦੇ ਰਹਿਣ ਵਾਲੇ ਬਿੰਦਰ ਅਤੇ ਮੱਖਣ ਨੇ ਇਕ ਸਾਜ਼ਿਸ਼ ਤਹਿਤ ਉਸ ਦੇ ਪੁੱਤਰ ਨੂੰ ਘੇਰਿਆ ਅਤੇ ਇੱਟਾਂ ਨਾਲ ਤਾਬੜਤੋੜ ਵਾਰ ਕੀਤੇ, ਜਿਸ ਕਾਰਨ ਲੱਗੀਆਂ ਗੰਭੀਰ ਸੱਟਾਂ ਉਸ ਦੀ ਮੌਤ ਦਾ ਕਾਰਨ ਬਣੀਆਂ। ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਤੋਂ ਬਾਅਦ ਮੁਕੱਦਮੇ ਵਿਚ ਵਾਧਾ ਜੁਰਮ ਕਰਦਿਆਂ ਬੀ. ਐੱਨ. ਐੱਸ. ਦੀ ਧਾਰਾ 103 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮੁਲਜ਼ਮ ਬਿੰਦਰ ਅਤੇ ਮੱਖਣ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News