ਹੈਰੋਇਨ ਤੇ ਕੰਪਿਊਟਰ ਕੰਡੇ ਸਣੇ ਨੌਜਵਾਨ ਕਾਬੂ
Wednesday, May 23, 2018 - 04:35 AM (IST)
ਢਿੱਲਵਾਂ, (ਜਗਜੀਤ)– ਥਾਣਾ ਢਿੱਲਵਾਂ ਦੀ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਹੈਰੋਇਨ ਅਤੇ ਕੰਪਿਊਟਰ ਕੰਢੇ ਸਣੇ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਭੂਸ਼ਣ ਸੇਖੜੀ ਨੇ ਦੱਸਿਆ ਕਿ ਏ. ਐੱਸ. ਆਈ. ਕੇਵਲ ਸਿੰਘ, ਏ. ਐੱਸ. ਆਈ. ਪਰਮਜੀਤ ਸਿੰਘ, ਹੌਲਦਾਰ ਕੁੰਦਨ ਸਿੰਘ ਪੁਲਸ ਪਾਰਟੀ ਸਮੇਤ ਢਿੱਲਵਾਂ ਤੋਂ ਪੁਰਾਣੀ ਸੜਕ ਢਿੱਲਵਾਂ ਸਟੇਸ਼ਨ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਰੋਕ ਕੇ ਪੁੱਛਗਿੱਛ ਕਰਨ 'ਤੇ ਉਸ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਹੈਪੀ ਪੁੱਤਰ ਮਲਕੀਤ ਸਿੰਘ ਵਾਸੀ ਪੱਤੀ ਰਾਮੂ ਕੀ, ਢਿੱਲਵਾਂ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 2 ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰ ਕੰਢਾ ਬਰਾਮਦ ਹੋਇਆ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
