ਇਕ ਸਾਲ ਪਹਿਲਾਂ ਵਿਆਹੇ ਨੌਜਵਾਨ ਦੀ ਹਾਦਸੇ ''ਚ ਮੌਤ

Sunday, Jun 30, 2019 - 06:04 PM (IST)

ਇਕ ਸਾਲ ਪਹਿਲਾਂ ਵਿਆਹੇ ਨੌਜਵਾਨ ਦੀ ਹਾਦਸੇ ''ਚ ਮੌਤ

ਨੂਰਪੁਰਬੇਦੀ (ਭੰਡਾਰੀ) : ਬੀਤੀ ਦੇਰ ਰਾਤ ਨੂਰਪੁਰਬੇਦੀ-ਰੂਪਨਗਰ ਮੁੱਖ ਮਾਰਗ 'ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਆਹਮੋ-ਸਾਹਮਣੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਜਦੋਂ ਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭੱਟੋਂ ਰਾਤ ਸਮੇਂ ਆਪਣੇ ਬੁਲੇਟ ਮੋਟਰਸਾਈਕਲ 'ਤੇ ਭੱਟੋ ਤੋਂ ਨੂਰਪੁਰਬੇਦੀ ਨੂੰ ਜਾ ਰਿਹਾ ਸੀ ਤਾਂ ਪਿੰਡ ਅਸਮਾਨਪੁਰ ਨੇੜੇ ਸਾਹਮਣੇ ਤੋਂ ਆ ਰਹੀ ਇਕ ਕਾਰ ਨੰਬਰ ਪੀ.ਬੀ. 12 ਵਾਈ 6065 ਨਾਲ ਉਸਦੀ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਮਨਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ। 

ਇਸ ਦੌਰਾਨ ਜ਼ਖਮੀ ਹਾਲਤ ਵਿਚ ਇਲਾਜ ਲਈ ਜਦੋਂ ਉਸ ਨੂੰ ਨਜ਼ਦੀਕ ਪੈਂਦੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਲਿਜਾਇਆ ਜਾ ਰਿਹਾ ਸੀ ਤਾਂ ਉਸ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਮਨਦੀਪ ਸਿੰਘ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਸਥਾਨਕ ਪੁਲਸ ਨੇ ਕਾਰ ਚਾਲਕ ਜਗਮੋਹਨ ਸਿੰਘ ਪੁੱਤਰ ਆਤਮਾ ਰਾਮ ਵਾਸੀ ਛੱਜਾ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News