ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ

Monday, Nov 02, 2026 - 10:52 AM (IST)

ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ

ਪੱਟੀ (ਸੋਢੀ,ਪਾਠਕ)- ਪੱਟੀ ਸ਼ਹਿਰ ’ਚ ਨਸ਼ੇ ਦੀ ਲਤ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28), ਪੁੱਤਰ ਜਗਜੀਰ ਸਿੰਘ, ਵਾਸੀ ਪੱਟੀ ਵਜੋਂ ਹੋਈ ਹੈ। ਦੋਵੇਂ ਸਕੇ ਭਰਾ ਸਨ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਸਨ।

ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼

ਪ੍ਰਾਪਤ ਜਾਣਕਾਰੀ ਅਨੁਸਾਰ ਪੱਟੀ ਦੇ ਤਾਰਾਂਵਾਲਾ ਸਕੂਲ (ਬਲਾਕ ਦਫ਼ਤਰ) ਦੇ ਅੰਦਰ ਬਣੇ ਇਕ ਕਮਰੇ ਵਿਚ ਇਹ ਪਰਿਵਾਰ ਪਿਛਲੇ ਕਰੀਬ ਚਾਰ ਸਾਲਾਂ ਤੋਂ ਰਹਿ ਰਿਹਾ ਸੀ। ਦੋਵੇਂ ਭਰਾ ਮਿਹਨਤ-ਮਜ਼ਦੂਰੀ ਕਰਦੇ ਸਨ। ਗੁਰਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ, ਜਦਕਿ ਉਸ ਦਾ ਛੋਟਾ ਭਰਾ ਸੋਨਾ ਸਿੰਘ ਅਜੇ ਕੁਆਰਾ ਸੀ।

ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ

ਮ੍ਰਿਤਕਾਂ ਦੀ ਮਾਤਾ ਸੁਰਿੰਦਰ ਕੌਰ ਅਤੇ ਭੈਣ ਸਤਵਿੰਦਰ ਕੌਰ ਨੇ ਨਮ ਅੱਖਾਂ ਨਾਲ ਦੱਸਿਆ ਕਿ ਦੋਵੇਂ ਭਰਾ ਨਸ਼ੇ ਦੇ ਆਦੀ ਸਨ। ਉਨ੍ਹਾਂ ਅਨੁਸਾਰ ਸ਼ਨੀਵਾਰ ਰਾਤ ਨੂੰ ਦੋਵੇਂ ਭਰਾ ਨਸ਼ੇ ਦੀ ਹਾਲਤ ’ਚ ਆਪਣੇ ਕਮਰੇ ਵਿਚ ਸੌਂ ਗਏ ਸਨ, ਪਰ ਐਤਵਾਰ ਤੜਕਸਾਰ ਦੋਵਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕ ਭਰਾ ਚਿੱਟੇ ਨਸ਼ੇ ਦਾ ਸੇਵਨ ਕਰਦਾ ਸੀ, ਜਦਕਿ ਦੂਜਾ ਨਸ਼ੀਲੀਆਂ ਗੋਲੀਆਂ ਖਾਣ ਦਾ ਆਦੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News