ਪੰਜਾਬ ''ਚ ਵੱਡੀ ਵਾਰਦਾਤ, ਨੌਜਵਾਨ ਨੇ ਮਾਂ ਤੇ ਭਰਾ ਨੂੰ ਮਾਰੀਆਂ ਗੋਲ਼ੀਆਂ

Thursday, Mar 28, 2024 - 06:28 PM (IST)

ਪੰਜਾਬ ''ਚ ਵੱਡੀ ਵਾਰਦਾਤ, ਨੌਜਵਾਨ ਨੇ ਮਾਂ ਤੇ ਭਰਾ ਨੂੰ ਮਾਰੀਆਂ ਗੋਲ਼ੀਆਂ

ਜ਼ੀਰਾ (ਸਤੀਸ਼) : ਜ਼ੀਰਾ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਕੀਮੇਵਾਲਾ ਤੋਂ ਇਕ ਦਿਲ-ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਨਸ਼ੇੜੀ ਪੁੱਤ ਵੱਲੋਂ ਆਪਣੇ ਭਰਾ ਅਤੇ ਮਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਮੌਕੇ ਜਿੱਥੇ ਭਰਾ ਦਾ ਵਾਲ-ਵਾਲ ਬਚਾਅ ਹੋ ਗਿਆ, ਉੱਥੇ ਹੀ ਮਾਂ ਨੂੰ ਗੋਲੀਆਂ ਲੱਗਣ ਕਾਰਣ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਹੇ ਦੇਹ ਵਪਾਰ ਦੇ ਦੋ ਅੱਡੇ, ਸ਼ਰੇਆਮ ਸਮੱਗਲਿੰਗ ਹੁੰਦੀਆਂ ਕੁੜੀਆਂ

ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਿਆਂ ਦਾ ਆਦੀ ਹੈ ਅਤੇ ਅੱਜ ਉਸ ਵੱਲੋਂ ਕਿਸੇ ਦੀ ਬੰਦੂਕ ਲਿਆ ਕੇ ਉਸ ਉਪਰ ਉਸ ਦੀ ਮਾਂ ਉੱਪਰ ਸਿੱਧੇ ਫਾਇਰ ਕਰ ਦਿੱਤੇ ਗਏ। ਇਸ ਵਾਰਦਾਤ ਵਿਚ ਜਿੱਥੇ ਉਹ ਵਾਲ-ਵਾਲ ਬਚ ਗਿਆ ਉੱਥੇ ਹੀ ਉਸ ਦੀ ਮਾਂ ਦੇ ਕਈ ਸ਼ਰੇ ਲੱਗੇ ਹਨ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਲਈ ਪਹੁੰਚਾਇਆ ਗਿਆ ਹੈ। ਉਸ ਨੇ ਪੁਲਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਬੱਚੀ ਸਣੇ ਇੱਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਔਰਤ ਮਰੀਜ਼ ਆਈ ਹੈ ਜਿਸ ਦੇ ਕਈ ਗਨਸ਼ੋਟ ਲੱਗੇ ਹੋਏ ਹਨ ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਡਾਕਟਰ ਨੇ ਦੱਸਿਆ ਕਿ ਫਿਲਹਾਲ ਮਾਤਾ ਦੀ ਹਾਲਤ ਸਥਿਰ ਬਣੀ ਹੋਈ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੀ ਵਿਗੜੀ ਸਿਹਤ

 


author

Gurminder Singh

Content Editor

Related News