ਘਰਵਾਲੀ ਬਾਰੇ ਗ਼ਲਤ ਅਫ਼ਵਾਹਾਂ ਫ਼ੈਲਾਉਣ ਤੋਂ ਰੋਕਣਾ ਪਿਆ ਮਹਿੰਗਾ, ਸ਼ਰੇਆਮ ਪਿੰਡ ਵਿਚਾਲੇ ਮਾਰਤਾ ਘਰਵਾਲਾ

Wednesday, Aug 02, 2023 - 06:25 PM (IST)

ਘਰਵਾਲੀ ਬਾਰੇ ਗ਼ਲਤ ਅਫ਼ਵਾਹਾਂ ਫ਼ੈਲਾਉਣ ਤੋਂ ਰੋਕਣਾ ਪਿਆ ਮਹਿੰਗਾ, ਸ਼ਰੇਆਮ ਪਿੰਡ ਵਿਚਾਲੇ ਮਾਰਤਾ ਘਰਵਾਲਾ

ਫਰੀਦਕੋਟ (ਜਗਤਾਰ) : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘੁਗਿਆਣਾ ਵਿਚ ਦੇਰ ਰਾਤ ਹੋਏ ਇਕ ਝਗੜੇ ਵਿਚ ਇਕ ਨੌਜਵਾਨ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝਗੜੇ ਵਿਚ ਮ੍ਰਿਤਕ ਨੌਜਵਾਨ ਦੇ ਪਿਤਾ ਗੰਭੀਰ ਜ਼ਖਮੀ ਹੋ ਗਏ ਜਦਕਿ ਹਮਲਾਵਰ ਧਿਰ ਦੇ 2 ਲੋਕ ਵੀ ਇਲਾਜ ਲਈ ਫਰੀਦਕੋਟ ਦੇ ਜੀ. ਜੀ. ਐੱਸ. ਮੈਡੀਕਲ ਹਸਪਤਾਲ ਵਿਚ ਦਾਖਲ ਹਨ। ਇਸ ਵਾਰਦਾਤ ਵਿਚ ਪੁਲਸ ਨੇ ਇਕ ਔਰਤ ਸਮੇਤ 6 ਲੋਕਾਂ ’ਤੇ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਇਮਾਰਤਾਂ ਦੇ ਨਕਸ਼ੇ ਪਾਸ ਕਰਨ ਨੂੰ ਲੈ ਕੇ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

ਜਾਣਕਾਰੀ ਦਿੰਦੇ ਹੋਏ ਐੱਸ. ਪੀ. (ਹੈਡਕੁਆਟਰ) ਫਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਪਿੰਡ ਘੁਗਿਆਣਾ ਵਿਚ ਦੇਰ ਰਾਤ ਔਰਤ ਦੇ ਚਰਿੱਤਰ ਸੰਬੰਧੀ ਗਲਤ ਅਫਵਾਹਾਂ ਫੈਲਾਉਣ ਨੂੰ ਲੈ ਕੇ ਦੋ ਪਰਿਵਾਰਾਂ ਵਿਚਕਾਰ ਝਗੜਾ ਹੋਇਆ ਸੀ ਜਿਸ ਵਿਚ ਬਲਕਰਨ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਦਾ ਫਰੀਦਕੋਟ ਦੇ ਜੀ. ਜੀ. ਐੱਸ. ਮੈਡੀਕਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਕਰਨ ਸਿੰਘ ਦੀ ਪਤਨੀ ਖ਼ਿਲਾਫ ਪਿੰਡ ਵਿਚ ਗਲਤ ਅਫਵਾਹਾਂ ਫੈਲਾਏ ਜਾਣ ਨੂੰ ਲੈ ਕੇ ਝਗੜਾ ਹੋਇਆ ਸੀ। ਜ਼ਖਮੀ ਦੇ ਬਿਆਨਾਂ ’ਤੇ ਇਕ ਔਰਤ ਸਮੇਤ 6 ਲੋਕਾਂ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ 2 ਲੋਕਾਂ ਨੂੰ ਜ਼ਖਮੀ ਹਾਲਤ ਵਿਚ ਰਾਊਂਡਅਪ ਕਰਕੇ ਪੁਲਸ ਨਿਗਰਾਨੀ ਹੇਠ ਫਰੀਦਕੋਟ ਦੇ ਜੀ. ਜੀ. ਐੱਸ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਬਾਕੀ ਰਹਿੰਦੇ 2 ਲੋਕਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਦੁਬਈ ’ਚ ਲਾਪਤਾ ਹੋਏ ਨੌਜਵਾਨ ਦੀ ਮੌਤ ਦੀ ਖ਼ਬਰ ਆਈ ਸਾਹਮਣੇ, ਦੁੱਖ ਨਾ ਸਹਾਰਦਿਆਂ ਮਾਂ ਨੇ ਵੀ ਤੋੜਿਆ ਦਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News