ਲੋਪੋਕੇ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਘਰ ਅੰਦਰ ਵੜ ਕੇ ਗੋਲ਼ੀਆਂ ਨਾਲ ਭੁੰਨਿਆ ਨੌਜਵਾਨ

05/01/2021 7:34:41 PM

ਚੋਗਾਵਾਂ (ਹਰਜੀਤ ਸਿੰਘ) : ਪੁਲਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਕਰਮ ਸਿੰਘ ਨੇ ਦੱਸਿਆ ਕਿ ਨਿਰਵੈਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਛਿੱਡਣ ਸਾਡੀ ਜ਼ਮੀਨ ਵਿਚੋਂ ਧੱਕੇ ਨਾਲ ਲੰਘਦਾ ਸੀ, ਜਿਸਨੂੰ ਲੈ ਕੇ ਕੁਝ ਦਿਨ ਪਹਿਲਾਂ ਝਗੜਾ ਵੀ ਹੋਇਆ ਸੀ।

ਇਹ ਵੀ ਪੜ੍ਹੋ : ਗੁਰਲਾਲ ਬਰਾੜ ਕਤਲ ਕਾਂਡ ’ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਬੰਬੀਹਾ ਗਰੁੱਪ ਦਾ ਮੁੱਖ ਸ਼ੂਟਰ ਕਾਬੂ

ਉਨ੍ਹਾਂ ਦੱਸਿਆ ਕਿ ਅੱਜ ਫਿਰ ਦੁਬਾਰਾ ਨਿਰਵੈਲ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਸਾਡੇ ਘਰ ਆਇਆ ਅਤੇ ਗਾਲੀ-ਗਲੋਚ ਕਰਨ ਲੱਗਾ ਜਦੋਂ ਰੌਲਾ ਸੁਣ ਕੇ ਮੇਰੇ ਪੁੱਤਰ ਹਰਦੀਪ ਸਿੰਘ ਬਾਹਰ ਆਇਆ ਤਾਂ ਨਿਰਵੈਲ ਸਿੰਘ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈਕੋਰਟ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News