ਬਠਿੰਡਾ ’ਚ ਸਨਸਨੀਖੇਜ਼ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਖੇਤਾਂ ’ਚ ਸੁੱਟੀ ਲਾਸ਼

Monday, Jun 05, 2023 - 06:33 PM (IST)

ਬਠਿੰਡਾ ’ਚ ਸਨਸਨੀਖੇਜ਼ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਖੇਤਾਂ ’ਚ ਸੁੱਟੀ ਲਾਸ਼

ਬਠਿੰਡਾ (ਸੁਖਵਿੰਦਰ) : ਸਥਾਨਕ ਬਾਦਲ ਰਿੰਗ ਰੋਡ ’ਤੇ ਓਵਰਬ੍ਰਿਜ ਨਜ਼ਦੀਕ ਖੇਤਾਂ ਦੇ ਟੁੱਟੇ ਕਮਰੇ ’ਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਕੈਨਾਲ ਦੀ ਪੁਲਸ ਤੋਂ ਇਲਾਵਾ ਐੱਸ. ਪੀ. ਡੀ. ਅਜੈ ਗਾਂਧੀ, ਡੀ. ਐੱਸ. ਪੀ. ਵਿਸ਼ਵਜੀਤ ਸਿੰਘ, ਸੀ. ਆਈ. ਏ.-1, ਸੀ. ਆਈ. ਏ-2 ਦੇ ਇੰਚਾਰਜ ਅਤੇ ਫੋਰੈਂਸਿਕ ਮਾਹਿਰ ਮੌਕੇ ’ਤੇ ਪੁੱਜੇ। ਪੁਲਸ ਦੇ ਉੱਚ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਕੀਤੀ। ਪੁਲਸ ਅਧਿਕਾਰੀਆਂ ਨੇ ਮੁੱਢਲੀ ਜਾਂਚ ਤੋਂ ਬਾਅਦ ਸ਼ੱਕ ਜਤਾਇਆ ਕਿ ਕਿਸੇ ਵਿਅਕਤੀ ਵੱਲੋਂ ਕਿਸੇ ਹੋਰ ਜਗ੍ਹਾ ਕਤਲ ਕਰ ਕੇ ਲਾਸ਼ ਨੂੰ ਖੇਤਾਂ ਵਿਚ ਸੁੱਟਿਆ ਗਿਆ ਹੈ।

ਇਹ ਵੀ ਪੜ੍ਹੋ : ਵੱਡੇ ਵਿਵਾਦ ’ਚ ਘਿਰਿਆ ਪੰਜਾਬ ਪੁਲਸ ਦਾ ਏ. ਐੱਸ. ਆਈ., ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਆਦਿ ਬਰਾਮਦ ਨਹੀਂ ਹੋਇਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਸੂਚਨਾ ਮਿਲਦਿਆਂ ਹੀ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਜੱਗਾ, ਸੰਦੀਪ ਗਿੱਲ ਆਦਿ ਮੌਕੇ ’ਤੇ ਪੁੱਜੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਮੌਸਮ ’ਚ ਆਈ ਤਬਦੀਲੀ ਤੋੜ ਰਹੀ ਰਿਕਾਰਡ, ਜੂਨ ’ਚ ਠੰਡੀਆਂ ਹੋਈਆਂ ਰਾਤਾਂ, ਜਾਣੋ ਅਗਲੇ ਦਿਨਾਂ ਦਾ ਹਾਲ

ਪੁਲਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਅਤੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦਰਅਸਲ ਤੂੜੀ ਦੇ ਕਮਰੇ ਦਾ ਗੇਟ ਠੀਕ ਨਹੀਂ ਸੀ, ਜਿਸ ਕਾਰਨ ਕਾਤਲਾਂ ਨੇ ਲਾਸ਼ ਨੂੰ ਉੱਥੇ ਹੀ ਸੁੱਟ ਦਿੱਤਾ। ਐਤਵਾਰ ਸਵੇਰੇ ਜਦੋਂ ਖੇਤ ਦਾ ਮਾਲਕ ਖੇਤਾਂ ’ਚ ਆਇਆ ਤਾਂ ਕਮਰੇ ’ਚੋਂ ਬਦਬੂ ਆਉਣ ’ਤੇ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਐਕਸ਼ਨ ’ਚ ਸਿੱਖਿਆ ਵਿਭਾਗ, ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਜਾਰੀ ਕੀਤਾ ਸਖ਼ਤ ਫ਼ਰਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News