ਬਠਿੰਡਾ ''ਚ ਵੱਡੀ ਵਾਰਦਾਤ, ਘਰੋਂ ਬੁਲਾ ਕੇ ਵੱਢਿਆ 19 ਸਾਲਾ ਮੁੰਡਾ

Wednesday, Jul 03, 2019 - 06:22 PM (IST)

ਬਠਿੰਡਾ ''ਚ ਵੱਡੀ ਵਾਰਦਾਤ, ਘਰੋਂ ਬੁਲਾ ਕੇ ਵੱਢਿਆ 19 ਸਾਲਾ ਮੁੰਡਾ

ਬਠਿੰਡਾ (ਅਮਿਤ) : ਬੀਤੀ ਦੇਰ ਰਾਤ ਬਠਿੰਡਾ ਦੀ ਬੀੜ ਬਸਤੀ ਵਿਚ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਨੀ (19) ਵਾਸੀ ਬੀੜ ਬਸਤੀ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਕਿਸੇ ਦਾ ਫੋਨ ਆਇਆ ਸੀ ਅਤੇ ਜਦੋਂ ਉਹ ਘਰੋਂ ਬਾਹਰ ਗਿਆ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ, ਜਿਸ ਕਾਰਨ ਮਨੀ ਦੀ ਮੌਤ ਹੋ ਗਈ। 

ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਕਤਲ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ, ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।


author

Gurminder Singh

Content Editor

Related News