ਸੁਨਾਮ 'ਚ ਵੱਡੀ ਵਾਰਦਾਤ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

Wednesday, Jan 22, 2020 - 07:04 PM (IST)

ਸੁਨਾਮ 'ਚ ਵੱਡੀ ਵਾਰਦਾਤ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਬੀਤੀ ਰਾਤ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਇਕ ਵਿਅਕਤੀ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਪੁਲਸ ਦੇ ਇੰਸਪੈਕਟਰ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਬਾਹਰ ਸਥਿਤ ਮੋਟਰਸਾਈਕਲ ਸਟੈਂਡ 'ਤੇ ਇਕ ਵਿਅਕਤੀ ਮੋਟਰਸਾਈਕਲ ਲੈਣ ਲਈ ਆਇਆ। ਇਸ ਦੌਰਾਨ ਮੋਟਰਸਾਈਕਲ, ਸਟੈਂਡ 'ਚ ਨਾ ਹੋਣ ਕਾਰਨ ਉਹ ਸਟੈਂਡ ਦੇ ਮਾਲਕ ਵਿਸ਼ਾਲ ਕੁਮਾਰ ਸ਼ੈਂਟੀ ਨਾਲ ਝਗੜਨ ਲੱਗਾ। ਇਸ ਤੋਂ ਬਾਅਦ ਉਸ ਨੇ ਸ਼ੈਂਟੀ 'ਤੇ ਇਕ ਕਿਰਚ ਨਾਲ ਕਈ ਵਾਰ ਕੀਤੇ ਅਤੇ ਉੱਥੋਂ ਫ਼ਰਾਰ ਹੋ ਗਿਆ। 

ਇਸ ਦੌਰਾਨ ਕਿਸੇ ਵਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਉਧਰ ਘਟਨਾ ਸਥਾਨ 'ਤੇ ਇਕੱਠੇ ਹੋਏ ਲੋਕਾਂ ਨੇ ਜ਼ਖਮੀ ਨੂੰ ਨੇੜਲੇ ਹਸਪਤਾਲ 'ਚ ਦਾਖ਼ਲ ਕਰਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News