ਨਾਬਾਲਿਗਾ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ''ਚ ਨੌਜਵਾਨ ਨਾਮਜ਼ਦ
Friday, Jul 07, 2017 - 09:55 AM (IST)
ਅਬੋਹਰ(ਸੁਨੀਲ)-ਨਗਰ ਥਾਣਾ ਨੰ. 1 ਦੀ ਪੁਲਸ ਨੇ ਪਿੰਡ ਸੀਡਫਾਰਮ ਵਾਸੀ ਇਕ ਨਾਬਾਲਿਗਾ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਨਾਮਜ਼ਦ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ 'ਚ ਲੜਕੀ ਦੇ ਪਿਤਾ ਨੇ ਦੱਸਿਆ ਕਿ 1 ਜੁਲਾਈ ਨੂੰ ਉਹ ਪਰਿਵਾਰ ਸਣੇ ਰਾਤ ਨੂੰ ਖਾਣਾ ਖਾ ਕੇ ਸੁੱਤੇ ਸੀ, ਸਵੇਰੇ ਦੇਖਿਆ ਤਾਂ ਉਨ੍ਹਾਂ ਦੀ 14 ਸਾਲਾ ਬੇਟੀ ਘਰ ਤੋਂ ਗਾਇਬ ਸੀ। ਉਨ੍ਹਾਂ ਨੇ ਨੇੜੇ-ਤੇੜੇ ਕਾਫੀ ਤਲਾਸ਼ ਤੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੂੰ ਪਤਾ ਚਲਿਆ ਕਿ ਜਸਵੰਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਹਿਕ ਬੋਦਲਾ ਥਾਣਾ ਸਦਰ ਫਾਜ਼ਿਲਕਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ।
