ਨੌਜਵਾਨ ਹੋਏ ਚਿੱਟੇ ਆਦੀ, ਕੌਣ ਖਾਵੇਗਾ ਦੇਸੀ ਘਿਓ : ਬਾਜਵਾ

01/24/2017 5:53:51 PM

ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਿਆਸੀ ਹਮਲੇ ਬੋਲਣੇ ਸ਼ੁਰੂ ਕਰ ਦਿੱਤੇ ਹਨ। ਅਕਾਲੀ ਦਲ ਮੁਤਾਬਕ ਕਿਸਾਨਾਂ ਨੂੰ ਕਰਜ਼ ਮੁਕਤ ਕਰਨ ਅਤੇ ਜ਼ਰੂਰਤਮੰਦਾਂ ਨੂੰ ਦੇਸੀ ਘਿਓ 25 ਰੁਪਏ ਕਿੱਲੋ ਦੇ ਹਿਸਾਬ ਨਾਲ ਦੇਣ ਵਾਲੇ ਦਾਅਵੇ ਨੂੰ ਕਾਂਗਰਸ ਪਾਰਟੀ ਨੇ ਫੋਕਾ ਵਾਅਦਾ ਕਰਾਰ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅਕਾਲੀ ਦਲ ''ਤੇ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਬਾਦਲ ਨੇ ਤਾਂ ਝੂਠ ਬੋਲਣ ਦੀ ਪੀ. ਐੱਚ. ਡੀ. ਕੀਤੀ ਹੈ। ਬਾਜਵਾ ਨੇ ਕਿਹਾ ਕਿ 450 ਤਕ ਵਿਕਣ ਵਾਲਾ ਘਿਓ 25 ਰੁਪਏ ਕਿਵੇਂ ਦਿੱਤਾ ਜਾ ਸਕਦਾ ਹੈ। ਬਾਜਵਾ ਨੇ ਕਿਹਾ ਕਿ ਨੌਜਵਾਨ ਤਾਂ ਨਸ਼ੇ ਦੇ ਆਦੀ ਹੋ ਚੁੱਕੇ ਹਨ ਫਿਰ ਇਹ ਘਿਓ ਕੌਣ ਖਾਏਗਾ।
ਪੰਜਾਬ ਵਿਧਾਨ ਸਭਾ ਚੋਣਾਂ ਦਾ ਸਿਆਸੀ ਪਾਰਾ ਪੂਰੀ ਤਰ੍ਹਾਂ ਚੜ੍ਹਿਆ ਹੋਇਆ ਹੈ। ਇਸੇ ਤਹਿਤ ਕੈਪਟਨ ਅਮਰਿੰਦਰ ਸਿੰਘ ਬਠਿੰਡਾ ''ਚ ਅਤੇ ਪ੍ਰਤਾਪ ਸਿੰਘ ਬਾਜਵਾ ਗੁਰਦਾਸਪੁਰ ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ।


Gurminder Singh

Content Editor

Related News