ਦੋਸਤਾਂ ਨਾਲ ਜਾ ਰਹੇ ਨੌਜਵਾਨ ਨੇ ਨਹਿਰ ''ਚ ਮਾਰੀ ਛਾਲ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

Saturday, Jun 20, 2020 - 06:32 PM (IST)

ਦੋਸਤਾਂ ਨਾਲ ਜਾ ਰਹੇ ਨੌਜਵਾਨ ਨੇ ਨਹਿਰ ''ਚ ਮਾਰੀ ਛਾਲ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

ਫਰੀਦਕੋਟ (ਜਗਤੀਰ ਦੁਸਾਂਝ) : ਫ਼ਰੀਦਕੋਟ ਦੇ ਮਾਈ ਗੋਦੜੀ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ 19 ਸਾਲਾ ਨੌਜਵਾਨ ਜੋ ਕਿ ਹਾਕੀ ਦੇ ਖ਼ਿਡਾਰੀ ਸੀ ਨੇ ਰਾਜਸਥਾਨ ਫੀਡਰ ਨਹਿਰ ਵਿਚ ਛਾਲ ਮਾਰ ਦਿੱਤੀ। ਨੌਜਵਾਨ ਆਪਣੇ ਦੋਸਤਾਂ ਨਾਲ ਮੋਟਰਸਾਈਕਲ 'ਤੇ ਹਾਕੀ ਖੇਡਣ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਨਹਿਰ ਦੇ ਕੋਲ ਪਹੁੰਚੇ ਤਾਂ ਉਸ ਨੇ ਮੋਟਰਸਾਈਕਲ ਤੋਂ ਉੱਤਰ ਕੇ ਨਹਿਰ ਵਿਚ ਛਾਲ ਮਾਰ ਦਿੱਤੀ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਦੋਸਤਾਂ ਨੇ ਹੀ ਇਸ ਦੀ ਸੂਚਨਾ ਦਿੱਤੀ। ਪਰਿਵਾਰ ਨੂੰ ਫਿਲਹਾਲ ਕਿਸੇ 'ਤੇ ਸ਼ੱਕ ਨਹੀਂ ਹੈ। 

ਇਹ ਵੀ ਪੜ੍ਹੋ : ਜ਼ਮੀਨ ਦਾ ਰੱਫੜ ਬਣਿਆ ਖ਼ੂਨੀ, ਦਿਨ-ਦਿਹਾੜੇ ਹੋਈ ਵਾਰਦਾਤ ਦੇਖ ਕੰਬੇ ਲੋਕ

PunjabKesari

ਦੂਜੇ ਪਾਸੇ ਨਹਿਰ ਵਿਚ ਛਾਲ ਮਾਰਨ ਵਾਲੇ ਮੁੰਡੇ ਦਾ ਅਜੇ ਤਕ ਕੋਈ ਥਹੁ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁੰਡੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੰਡੇ ਦੇ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੂੰ ਇਹੀ ਉਮੀਦ ਹੈ ਕਿ ਉਨ੍ਹਾਂ ਦਾ ਪੁੱਤ ਸਹੀ-ਸਲਾਮਤ ਮਿਲ ਜਾਵੇ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ''ਤੇ ਲੀਕ ਹੋਈ ਕੁੱਟਮਾਰ ਦੀ ਇਹ ਵੀਡੀਓ, ਦੇਖ ਖੜ੍ਹੇ ਹੋ ਜਾਣਗੇ ਰੌਂਗਟੇ

PunjabKesari

ਦੂਜੇ ਪਾਸੇ ਘਟਨਾ ਸਥਾਨ 'ਤੇ ਪਹੁੰਚੇ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਨਹਿਰ ਛਾਲ ਮਾਰਨ ਵਾਲਾ ਨੌਜਵਾਨ ਹਾਕੀ ਦਾ ਖਿਡਾਰੀ ਸੀ ਅਤੇ ਦੋਸਤਾਂ ਨਾਲ ਹਾਕੀ ਖੇਡਣ ਜਾ ਰਿਹਾ ਸੀ। ਫਿਲਹਾਲ ਉਨ੍ਹਾਂ ਵਲੋਂ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਲਗਾਤਾਰ ਕਹਿਰ ਵਰ੍ਹਾ ਰਿਹਾ ਕੋਰੋਨਾ, 35 ਨਵੇਂ ਮਾਮਲੇ ਆਏ ਸਾਹਮਣੇ  


author

Gurminder Singh

Content Editor

Related News