ਆਰਥਿਕ ਤੰਗੀ ਦੇ ਚੱਲਦਿਆਂ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ, 2 ਬੱਚਿਆਂ ਦਾ ਸੀ ਪਿਓ

Wednesday, Nov 10, 2021 - 10:46 AM (IST)

ਆਰਥਿਕ ਤੰਗੀ ਦੇ ਚੱਲਦਿਆਂ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ, 2 ਬੱਚਿਆਂ ਦਾ ਸੀ ਪਿਓ

ਸਾਦਿਕ (ਪਰਮਜੀਤ): ਸਾਦਿਕ ਨੇੜੇ ਪਿੰਡ ਮਾਨੀਸਿੰਘਵਾਲਾ ਦੇ ਇੱਕ ਨੌਜਵਾਨ ਕਿਸਾਨ ਵੱਲੋਂ ਆਰਥਿਕ ਤੰਗੀ ਦੇ ਚੱਲਦਿਆਂ ਜਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਾਦਿਕ ਵਿਖੇ ਹਰਪ੍ਰੀਤ ਕੌਰ ਪਤਨੀ ਸਵ ਬਲਜਿੰਦਰ ਸਿੰਘ ਉਰਫ ਪਾਲਾ ਪੁੱਤਰ ਗੁਰਮੀਤ ਸਿੰਘ ਵਾਸੀ ਮਾਨੀਸਿੰਘਵਾਲਾ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਪਤੀ ਬਲਜਿੰਦਰ ਸਿੰਘ (33) ਜੋ ਖੇਤੀਬਾੜੀ ਦਾ ਕੰਮ ਕਰਦਾ ਹੈ। ਇਸ ਵਾਰ ਫ਼ਸਲ ਦਾ ਝਾੜ ਘੱਟ ਹੋਣ ਕਰਕੇ ਜੋ ਪਰੇਸ਼ਾਨ ਰਹਿਣ ਲੱਗਾ ਸੀ। ਫ਼ਸਲ ਘੱਟ ਹੋਣ ਕਰਕੇ ਆਰਥਿਕ ਤੰਗੀ ਆ ਗਈ ਤੇ ਸਿਰ ’ਤੇ ਕਰਜਾ ਹੁੰਦਾ ਦੇਖ ਅਕਸਰ ਹੀ ਕਹਿੰਦਾ ਸੀ ਇਸ ਵਾਰ ਫ਼ਸਲ ਘੱਟ ਹੋਈ ਹੈ। ਬੀਤੇ ਕੱਲ੍ਹ ਮ੍ਰਿਤਕ ਆਪਣੇ ਖੇਤ ਗਿਆ ਤੇ ਕੋਈ ਜਹਿਰੀਲੀ ਚੀਜ਼ ਨਿਗਲ ਗਿਆ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਮਹਿੰਦਰ ਸਿੰਘ ਕੇ.ਪੀ. ਨੂੰ ਮਿਲਿਆ ਕੈਬਨਿਟ ਰੈਂਕ

ਪਰਿਵਾਰਕ ਮੈਬਰਾਂ ਨੂੰ ਪਤਾ ਲੱਗਣ ਤੇ ਸਾਦਿਕ ਦੇ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ। ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਫਰੀਦਕੋਟ ਦੇ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਦੇ ਬਿਆਨਾਂ ’ਤੇ ਥਾਣਾ ਸਾਦਿਕ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਥਾਣਾ ਮੁਖੀ ਚਮਕੌਰ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਇਆ ਗਿਆ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਦੋ ਬੱਚਿਆ ਨੂੰ ਰੌਦਿਆਂ ਛੱਡ ਗਿਆ।

ਪੜ੍ਹੋ ਇਹ ਵੀ ਖ਼ਬਰ: ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ,ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ


author

Shyna

Content Editor

Related News