ਦਸੂਹਾ 'ਚ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ

Wednesday, Jun 20, 2018 - 02:48 PM (IST)

ਦਸੂਹਾ 'ਚ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ

ਦਸੂਹਾ (ਝਾਵਰ) : ਦਸੂਹਾ ਦੇ ਪਿੰਡ ਮਲੀਆ ਨੰਗਲ ਦੇ ਨੌਜਵਾਨ ਮਨਜੀਤ ਕੁਮਾਰ ਪੱਤਰ ਰਾਜ ਕੁਮਾਰ 'ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀਆਂ ਚਲਾ ਦਿੱਤੀਆਂ। ਤਿੰਨ ਗੋਲੀਆਂ ਲੱਗਣ ਕਾਰਨ ਮਨਜੀਤ ਕੁਮਾਰ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਗੰਭੀਰ ਹਾਲਤ ਵਿਚ ਦਸੂਹਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। 
ਇਹ ਵਾਰਦਾਤ ਉਸ ਸਮੇਂ ਹੋਈ ਜਦੋਂ ਮਨਜੀਤ ਮੋਸਟਰਾਸਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਮਲੀਆ ਨੰਗਲ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।


Related News