ਨਸ਼ੇ ਵਾਲੇ ਟੀਕਿਆਂ ਸਣੇ ਨੌਜਵਾਨ ਗ੍ਰਿਫਤਾਰ
Friday, Mar 09, 2018 - 02:02 AM (IST)
ਨਵਾਂਸ਼ਹਿਰ, (ਤ੍ਰਿਪਾਠੀ)- ਨਸ਼ੇ ਦੇ ਤੌਰ 'ਤੇ ਵਰਤੇ ਜਾਣ ਵਾਲੇ ਟੀਕਿਆਂ ਸਣੇ ਪੁਲਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪੁਲ ਨਹਿਰ ਕ੍ਰਿਸ਼ਨਪੁਰ ਵਿਖੇ ਪਿੰਡ ਲੰਗੜੋਆ ਵੱਲੋਂ ਆ ਰਹੇ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਦੇ ਤੌਰ 'ਤੇ ਵਰਤੇ ਜਾਣ ਵਾਲੇ 9 ਟੀਕੇ ਬਰਾਮਦ ਹੋਏ। ਗ੍ਰਿਫਤਾਰ ਨੌਜਵਾਨ ਦੀ ਪਛਾਣ ਪ੍ਰਦੀਪ ਕੁਮਾਰ ਉਰਫ ਦੀਪਾ ਪੁੱਤਰ ਪ੍ਰੇਮ ਲਾਲ ਵਾਸੀ ਜਾਡਲਾ ਵਜੋਂ ਹੋਈ, ਜਿਸ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
