ਫ਼ੌਜ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖ਼ਬਰ

Friday, Feb 23, 2024 - 11:41 PM (IST)

ਜਲੰਧਰ (ਬਿਊਰੋ) : ਪੰਜਾਬ ਸਰਕਾਰ ਵਲੋਂ ਫ਼ੌਜ ’ਚ ਬਤੌਰ ਅਗਨੀਵੀਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਲਿਖਤੀ ਅਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਚਾਹਵਾਨ ਨੌਜਵਾਨ ਆਨਲਾਈਨ ਰਜਿਸਟਰੇਸ਼ਨ 21 ਮਾਰਚ 2024 ਤੋਂ ਤੱਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਰਮੀ ਅਗਨੀਵੀਰ ਦੀ ਭਰਤੀ ਲਈ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਨੌਜਵਾਨ ਲਿਖਤੀ ਟੈਸਟ ਦੀ ਸਿਖ਼ਲਾਈ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਸਟੇਟ ਕਾਪੀਆਂ ਜਿਵੇਂ ਆਧਾਰ ਕਾਰਡ , ਦਸਵੀਂ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ ਅਤੇ ਆਨਲਾਈਨ ਰਜਿਸਟਰੇਸ਼ਨ ਦੀ ਫੋਟੋ ਕਾਪੀ ਲੈ ਕੇ ਕੈਂਪ ਵਿਖੇ ਰਿਪੋਰਟ ਕਰ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣਾਂ ’ਚ ਵਿਵਾਦਾਂ ਦੀ ਜੜ੍ਹ ਬਣੇ ਪ੍ਰੀਜ਼ਾਈਡਿੰਗ ਅਧਿਕਾਰੀ ਅਨਿਲ ਮਸੀਹ ਕਸੂਤੇ ਫਸਦੇ ਆ ਰਹੇ ਨਜ਼ਰ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਦਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਮੋਬਾਇਲ ਨੰਬਰ 83601-63527 ਅਤੇ ਮੋਬਾਇਲ ਨੰਬਰ 69002-00733 ਤੇ ਮੋਬਾਇਲ ਨੰਬਰ 99143-69376 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸੀ-ਪਾਈਟ ਕੈਂਪ ਥੇਹ ਕਾਂਜਲਾ, ਨੇੜੇ ਮਾਡਰਨ ਜੇਲ੍ਹ ਕਪੂਰਥਲਾ ਵਿਖੇ ਆ ਕੇ ਸਿਖਲਾਈ ਦਾ ਲਾਭ ਲੈ ਸਕਦੇ ਹਨ।  

ਇਹ ਵੀ ਪੜ੍ਹੋ : ਕੈਂਸਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਆਖਰੀ ਸਟੇਜ ’ਤੇ ਵੀ ਮਿਲਦੀ ਹੈ ਉਮੀਦ ਦੀ ਕਿਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 


Anuradha

Content Editor

Related News