ਬਠਿੰਡਾ ''ਚ ਦਿਨ-ਦਿਹਾੜੇ ਨੌਜਵਾਨ ਨੂੰ ਗੋਲ਼ੀਆਂ ਨਾਲ ਭੁੰਨਣ ਦੀ ਵੀਡੀਓ ਆਈ ਸਾਹਮਣੇ
Saturday, Aug 22, 2020 - 06:26 PM (IST)
ਬਠਿੰਡਾ (ਕੁਨਾਲ ਬੰਸਲ) : ਬੀਤੇ ਦਿਨੀਂ ਬਠਿੰਡਾ ਵਿਚ ਅੰਨ੍ਹੇਵਾਹ ਫਾਇਰਿੰਗ ਕਰਕੇ ਮਾਰੇ ਗਏ 36 ਸਾਲਾ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਪੁਲਸ ਨੇ 13 ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤਕ ਕਿਸੇ ਵੀ ਹਮਲਾਵਰ ਨੂੰ ਪੁਲਸ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਉਧਰ ਦਿਨ ਦਿਹਾੜੇ ਵਾਪਰੀ ਇਸ ਕਤਲ ਕਾਂਡ ਦੀ ਵਾਰਦਾਤ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਹੋ ਕੇ ਆਏ ਅੱਧਾ ਦਰਜਨ ਦੇ ਕਰੀਬ ਹਮਲਾਵਰ ਲਾਲ ਰੰਗ ਦੀ ਕਾਰ 'ਤੇ ਤਾਬੜਤੋੜ ਗੋਲ਼ੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੰਦੇ ਹਨ ਅਤੇ ਵਾਰਦਾਤ ਤੋਂ ਬਾਅਦ ਆਰਾਮ ਨਾਲ ਫਰਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ : ਅਮਰੀਕਾ 'ਚ ਵਾਪਰੇ ਦਿਲ ਕੰਬਾਉਣ ਵਾਲੇ ਹਾਦਸੇ ਦੌਰਾਨ ਕਸਬਾ ਚਮਿਆਰੀ ਦੇ ਨੌਜਵਾਨ ਦੀ ਮੌਤ
ਪੁਲਸ ਮੁਤਾਬਕ ਮਾਮਲਾ ਪੁਰਾਣੀ ਰੰਜਿਸ਼ ਦਾ ਹੈ, ਜਿਸ ਦੇ ਚੱਲਦੇ ਬੀਤੇ ਦਿਨੀਂ ਬਠਿੰਡਾ ਇੰਪਰੂਵਮੈਂਟ ਟਰੱਸਟ ਕੋਲ ਲਲਿਤ ਕੁਮਾਰ ਨਾਮ ਦਾ ਨੌਜਵਾਨ ਆਪਣੇ ਦੋਸਤਾਂ ਨਾਲ ਲਾਲ ਕਾਰ ਵਿਚ ਜਾ ਰਿਹਾ ਸੀ। ਇਸ ਤੋਂ ਬਾਅਦ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਹੋ ਕੇ ਆਏ ਦੋ ਹਮਲਾਵਰਾਂ ਨੇ ਲਲਿਤ ਕੁਮਾਰ 'ਤੇ ਅੰਨ੍ਹੇਵਾਹ ਗੋਲ਼ੀਆਂ ਦਾਗਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਲਲਿਤ ਦੇ ਦੋਸਤ ਉਥੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਪਰ ਲਲਿਤ ਦੇ ਸਿਰ ਵਿਚ ਦੋ ਗੋਲ਼ੀਆਂ ਲੱਗੀਆਂ ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਸਾਜ਼ਿਸ਼ ਨਾਕਾਮ, ਬੀ. ਐੱਸ. ਐੱਫ. ਨੇ ਐਨਕਾਊਂਟਰ 'ਚ ਢੇਰ ਕੀਤੇ 5 ਘੁਸਪੈਠੀਏ
ਉਧਰ ਪੁਲਸ ਨੇ ਕਾਰਵਾਈ ਕਰਦੇ ਹੋਏ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ 'ਚ ਲੈ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੇ ਚੱਲਦੇ ਹੁਣ ਪੁਲਸ ਹਮਲਾਵਰਾਂ ਦੀ ਪੜਤਾਲ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੀਖਾਂ ਪਿੱਛੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਦਸੂਹਾ ਵਿਖੇ ਚੱਲ ਰਹੇ ਵਿਆਹ ਸਮਾਗਮ 'ਚ ਪਿਆ ਭੜਥੂ, ਲਾੜੇ ਦੀ ਅਸਲੀਅਤ ਜਾਣ ਬੇਹੋਸ਼ ਹੋ ਕੇ ਡਿੱਗੀ ਲਾੜੀ