ਕੁੜੀ ਨੇ ਵੱਡਾ ਜਿਗਰਾ ਕਰਕੇ ਪੁਲਸ ਸਾਹਮਣੇ ਖੋਲ੍ਹੀ ਮਾਂ-ਪੁੱਤ ਦੀ ਕਰਤੂਤ, ਜਾਣੋ ਕੀ ਹੈ ਪੂਰਾ ਮਾਮਲਾ

04/20/2017 3:21:12 PM

ਬਟਾਲਾ (ਬੇਰੀ)- ਨਸ਼ੀਲੀ ਚੀਜ਼ ਸੁੰਘਾ ਕੇ ਲੜਕੀ ਨੂੰ ਅਗਵਾ ਕਰਕੇ ਲੈ ਜਾਣ ਅਤੇ ਸਰੀਰਕ ਸੰਬੰਧ ਬਣਾਉਣ ਵਾਲੇ ਨੌਜਵਾਨ ਤੇ ਉਸਦੀ ਮਾਤਾ ਵਿਰੁੱਧ ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ ''ਚ ਬਟਾਲਾ ਵਾਸੀ 27 ਸਾਲਾ ਪੀੜਤਾ ਨੇ ਦੱਸਿਆ ਕਿ ਹੈਪੀ ਪੁੱਤਰ ਰਵੀ ਕੁਮਾਰ ਵਾਸੀ ਗਾਂਧੀ ਕੈਂਪ ਬਟਾਲਾ ਨੇ ਆਪਣੀ ਮਾਤਾ ਰਾਣੀ ਦੀ ਮਦਦ ਨਾਲ ਉਸ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਬੇਹੋਸ਼ ਕਰ ਦਿੱਤਾ ਅਤੇ ਅਗਵਾ ਕਰਕੇ ਉਸ ਨੂੰ ਪਟਿਆਲਾ ਵਿਖੇ ਲੈ ਗਏ ਜਿਥੇ ਹੈਪੀ ਨੇ ਉਸ ਨਾਲ 1 ਮਹੀਨਾ ਸਰੀਰਕ ਸਬੰਧ ਬਣਾਏ। ਇਸ ਪਿੱਛੋਂ ਉਹ ਲੁਧਿਆਣਾ ਆ ਗਏ ਉਥੇ ਵੀ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧੀ ਬਣਾਏ ਗਏ। ਪੀੜਤਾ ਨੇ ਦੱਸਿਆ ਕਿ ਨੌਜਵਾਨ ਹੈਪੀ ਦੀ ਮਾਤਾ ਉਸ ਨੂੰ ਵਿਆਹ ਕਰਵਾਉਣ ਲਈ ਧਮਕੀਆਂ ਵੀ ਦਿੰਦੀ ਰਹੀ। ਪੀੜਤਾ ਨੇ ਦੱਸਿਆ ਕਿ ਇਸ ਦੌਰਾਨ ਮੌਕਾ ਮਿਲਦਿਆਂ ਹੀ ਉਸ ਨੇ ਆਪਣੇ ਮਾਤਾ-ਪਿਤਾ ਨੂੰ ਫੋਨ ਕਰਕੇ ਸਾਰੀ ਘਟਨਾ ਦੀ ਜਾਣਾਰੀ ਦਿੱਤੀ ਜਿਨ੍ਹਾਂ ਨੇ ਉਕਤ ਮਾਂ-ਪੁੱਤ ਕੋਲੋਂ ਮੈਨੂੰ ਛੁਡਵਾਇਆ।
ਇਸ ਮਾਮਲੇ ਸਬੰਧੀ ਏ.ਐੱਸ.ਆਈ ਬਿੰਦੂ ਕੁਮਾਰੀ ਨੇ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਪੀੜਤਾ ਦੇ ਬਿਆਨਾਂ ਦੇ ਆਧਾਰ ''ਤੇ ਉਕਤ ਨੌਜਵਾਨ ਤੇ ਉਸਦੀ ਮਾਤਾ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Gurminder Singh

Content Editor

Related News