ਅੱਖਾਂ ਸਾਹਮਣੇ ਵਹਿੰਦਿਆਂ-ਵਹਿੰਦਿਆਂ ਦਰਿਆ ’ਚ ਰੁੜ੍ਹਿਆ ਨੌਜਵਾਨ, ਲੋਕ ਬਣਾਉਂਦੇ ਰਹੇ ਵੀਡੀਓ

Saturday, Jul 15, 2023 - 06:18 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਹਲਕਾ ਗੁਰੂਹਰਸਹਾਏ ਦੇ ਸਰਹੱਦੀ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਵਿਖੇ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਇਕ ਨੌਜਵਾਨ ਰੁੜ੍ਹ ਗਿਆ ਅਤੇ ਉਸਦੀ ਮੌਤ ਹੋ ਗਈ ਜਦਕਿ ਘਟਨਾ ਸਥਾਨ ’ਤੇ ਮੌਜੂਦ ਨੌਜਵਾਨ ਦੇ ਦਰਿਆ ’ਚ ਡੁੱਬਣ ਦੀ ਵੀਡੀਓ ਬਣਾਉਂਦੇ ਰਹੇ। ਜਾਣਕਾਰੀ ਅਨੁਸਾਰ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਜੋ ਕਿ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਦਾ ਰਹਿਣ ਵਾਲਾ ਸੀ। ਕੰਮ ਤੋਂ ਬਾਅਦ ਜਦੋਂ ਉਹ ਘਰ ਵਾਪਸ ਆ ਰਿਹਾ ਸੀ ਤਾਂ ਸੜਕ ’ਤੇ ਚੱਲ ਰਹੇ ਤੇਜ਼ ਪਾਣੀ ਦੇ ਵਹਾਅ ਕਾਰਨ ਨੌਜਵਾਨ ਦੇਖਦੇ ਹੀ ਦੇਖਦੇ ਦਰਿਆ ਵਿਚ ਰੁੜ੍ਹ ਗਿਆ। ਉੱਥੇ ਖੜ੍ਹੇ ਮੌਜੂਦ ਲੋਕਾਂ ਨੇ ਪਾਣੀ ਵਿਚ ਡੁੱਬਦੇ ਨੌਜਵਾਨ ਦੀ ਵੀਡੀਓ ਬਣਾ ਲਈ। ਇਸ ਮੌਕੇ ਲੋਕਾਂ ਅਤੇ ਭਾਜਪਾ ਆਗੂ ਗੁਰਪ੍ਰਵੇਜ਼ ਸਿੰਘ ਸ਼ੈਲੇ ਸੰਧੂ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਮਿਲੀ। 

ਇਹ ਵੀ ਪੜ੍ਹੋ : ਮਾਨਸਾ ਵਿਚ ਹੜ੍ਹ ਦਾ ਖ਼ਤਰਾ, ਚਾਂਦਪੁਰਾ ਬੰਨ੍ਹ ’ਚ ਪਿਆ ਪਾੜ

ਉਨ੍ਹਾਂ ਕਿਹਾ ਕਿ ਜੇ ਕੋਈ ਹਾਦਸਾ ਹੁੰਦਾ ਹੈ ਤਾਂ ਉਸ ਲਈ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਅਤੇ ਇਕ ਐਂਬੂਲੈਂਸ ਤਾਇਨਾਤ ਕੀਤੀ ਜਾਣੀ ਚਾਹੀਦੀ ਹੈ ਤੇ ਪੁਲਸ ਪ੍ਰਸ਼ਾਸਨ ਦੀ ਡਿਊਟੀ ਲੱਗੀ ਹੋਣੀ ਚਾਹੀਦੀ ਹੈ। ਘਟਨਾ ਸਥਾਨ ’ਤੇ ਪਹੁੰਚੇ ਗੁਰੂਹਰਸਹਾਏ ਡੀ. ਐੱਸ. ਪੀ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜੋ ਕਿ ਬੋਰਾਂ ਦਾ ਕੰਮ ਕਰਦਾ ਸੀ ਆਪਣਾ ਕੰਮ ਕਾਜ ਕਰਕੇ ਘਰ ਵਾਪਸ ਆ ਰਿਹਾ ਸੀ ਤਾਂ ਦਰਿਆ ਦੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਨੌਜਵਾਨ ਦੇਖਦੇ ਹੀ ਦੇਖਦੇ ਦਰਿਆ ਵਿਚ ਰੁੜ ਗਿਆ। ਦੱਸ ਦਈਏ ਕਿ ਅੱਜ ਦੂਸਰੇ ਦਿਨ ਨੌਜਵਾਨ ਦੀ ਲਾਸ਼ ਮਿਲੀ ਗਈ ਹੈ ਤੇ ਲਾਸ਼ ਨੂੰ ਪੁਲਸ ਵੱਲੋ ਕਬਜ਼ੇ ’ਚ ਲੈ ਕੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਘਰਵਾਲੀ ਨੇ ਟੱਪੀਆਂ ਬੇਰਹਿਮੀ ਦੀਆਂ ਹੱਦਾਂ, ਆਸ਼ਿਕ ਨਾਲ ਮਿਲ ਕੇ ਪਤੀ ਨੂੰ ਦਿੱਤੀ ਰੂਹ ਕੰਬਾਊ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News