ਹਾਏ ਓ ਰੱਬਾ: ਇਕ ਹੋਰ ਉਜੜ ਗਿਆ ਪਰਿਵਾਰ, ਡਿਊਟੀ ਦੇ ਰਹੇ ਨੌਜਵਾਨ ਸਕਿਓਰਿਟੀ ਦੀ ਮੌਤ
Sunday, Jun 29, 2025 - 05:27 PM (IST)

ਅੱਚਲ ਸਾਹਿਬ(ਗੋਰਾ ਚਾਹਲ)- ਸਠਿਆਲਾ ਤੋਂ ਡੇਰਾ ਬਾਬਾ ਨਾਨਕ ਤੱਕ ਬਣਾਏ ਜਾ ਰਹੇ ਹਾਈਵੇ 'ਤੇ ਬੀਤੀ 26 /27 ਦੀ ਦਰਮਿਆਨੀ ਰਾਤ ਡਿਊਟੀ ਕਰ ਰਹੇ ਸਕਿਓਰਿਟੀ ਗਾਰਡ ਦੀ ਪੁੱਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਚੌਣੇ ਜੋ ਕਿ ਬਣ ਰਹੇ ਹਾਈਵੇ ਪਿੰਡ ਚਾਹਲ ਕਲਾਂ ਦੇ ਨਜ਼ਦੀਕ ਪੁੱਲ 'ਤੇ ਰਾਤ ਸਮੇਂ ਡਿਊਟੀ ਕਰ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਇਸ ਦੌਰਾਨ ਅਚਾਨਕ ਪੁੱਲ ਤੋਂ ਥੱਲੇ ਡਿੱਗ ਗਿਆ ਅਤੇ ਉਸ ਦੇ ਸਾਥੀਆਂ ਵੱਲੋਂ ਤੁਰੰਤ ਹੀ ਪਰਿਵਾਰਕ ਮੈਂਬਰ ਅਤੇ ਆਪਣੇ ਇੰਚਾਰਜ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਤੁਰੰਤ ਬਟਾਲਾ ਹਸਪਤਾਲ ਵਿਚ ਪਹੁੰਚਾਇਆ ਗਿਆ। ਹਾਲਾਤ ਜ਼ਿਆਦਾ ਖ਼ਰਾਬ ਹੋਣ ਕਾਰਨ ਡਾਕਟਰਾਂ ਵੱਲੋਂ ਅੰਮ੍ਰਿਤਸਰ ਰੈਫਰ ਕੀਤਾ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ। ਪੀ. ਜੀ. ਆਈ. ਜਾਂਦੇ ਹੀ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ ਤੇ ਦੋ ਬੱਚੇ, ਜਿਸ ਵਿਚ ਤਿੰਨ ਸਾਲ ਅਤੇ ਇਕ 6 ਮਹੀਨੇ ਦਾ ਬੱਚਾ ਛੱਡ ਗਿਆ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਦੀ ਵੀ ਕੁਝ ਦਿਨ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ ਗੁਰਪ੍ਰੀਤ ਸਿੰਘ ਹੀ ਪਰਿਵਾਰ ਦਾ ਖਰਚਾ ਚਲਾ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਘਰ ਦੇ ਹਾਲਤ ਨੂੰ ਦੇਖਦੇ ਹੋਏ ਹਾਈਵੇ ਅਥਾਰਟੀ ਯੋਗ ਮੁਆਵਜ਼ਾ ਦੇਵੇ। ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਐਸਐਚ ਓ ਹਰਮੀਤ ਸਿੰਘ ਨੇ ਕਿਹਾ ਕਿ ਜੋ ਵੀ ਪਰਿਵਾਰਿਕ ਮੈਂਬਰ ਬਿਆਨ ਲਿਖਾਉਣਗੇ ਉਸ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8