ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

Sunday, Oct 31, 2021 - 04:59 PM (IST)

ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

ਚੰਡੀਗੜ੍ਹ/ਦਸੂਹਾ (ਬਿਊਰੋ,ਝਾਵਰ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਥੇ ਦੱਸ ਦੇਈਏ ਕਿ ਮਨਜੀਤ ਸਿੰਘ ਨੇ ਬੀਤੇ ਦਿਨ ਜੰਮੂ-ਕਸ਼ਮੀਰ ਵਿਖੇ ਨੌਸ਼ਹਿਰਾ ਸੈਕਟਰ ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। 

ਇਹ ਵੀ ਪੜ੍ਹੋ: ਜਲੰਧਰ: ਸੁਰਜੀਤ ਹਾਕੀ ਸਟੇਡੀਅਮ ਪੁੱਜੇ CM ਚੰਨੀ, ਬੱਚਿਆਂ ਨਾਲ ਖਿੱਚਵਾਈਆਂ ਤਸਵੀਰਾਂ

PunjabKesari

ਬਹਾਦਰ ਸਿਪਾਹੀ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਸ਼ਹੀਦ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। 17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇਕ ਭਰਾ ਛੱਡ ਗਿਆ ਹੈ।

ਇਹ ਵੀ ਪੜ੍ਹੋ: CM ਚੰਨੀ ਤੋਂ ਬਾਅਦ ਹੁਣ ਖੇਡ ਮੰਤਰੀ ਪਰਗਟ ਸਿੰਘ ਨੇ ਜਲੰਧਰ ਵਿਖੇ ਖੇਡੀ ਹਾਕੀ, ਪੁਰਾਣੇ ਦਿਨ ਕੀਤੇ ਯਾਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News