ਟਾਂਡਾ ਦੇ ਨੌਜਵਾਨ ਹਰਵਿੰਦਰ ਸਿੰਘ ਦੀ ਜਾਪਾਨ ’ਚ ਮੌਤ, ਕੁੱਝ ਦਿਨ ਬਾਅਦ ਹੀ ਆਉਣਾ ਸੀ ਘਰ

Saturday, Mar 26, 2022 - 05:36 PM (IST)

ਟਾਂਡਾ ਦੇ ਨੌਜਵਾਨ ਹਰਵਿੰਦਰ ਸਿੰਘ ਦੀ ਜਾਪਾਨ ’ਚ ਮੌਤ, ਕੁੱਝ ਦਿਨ ਬਾਅਦ ਹੀ ਆਉਣਾ ਸੀ ਘਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ) : ਟਾਂਡਾ ਦੇ ਨੌਜਵਾਨ ਦੀ ਜਪਾਨ ਦੇ ਸ਼ਹਿਰ ਉਸਾਕਾ ਵਿਚ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਵਿੰਦਰ ਸਿੰਘ ਉਰਫ ਪੁਨੀਤ ਭਾਟੀਆ ਪੁੱਤਰ ਸੁਰਿੰਦਰ ਸਿੰਘ ਭਾਟੀਆ ਵਜੋਂ ਹੋਈ ਹੈ। ਹਰਵਿੰਦਰ ਸਿੰਘ 4 ਸਾਲ ਪਹਿਲਾਂ ਉੱਚ ਸਿਖਿਆ ਹਾਸਲ ਕਰਨ ਲਈ ਜਾਪਾਨ ਗਿਆ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਸ਼ਹਿਰ ਅੰਦਰ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਿਤਾ ਸੁਰਿੰਦਰ ਭਾਟੀਆ ਨੇ ਭਰੇ ਮਨ ਨਾਲ ਦੱਸਿਆ ਕਿ ਹਰਵਿੰਦਰ ਐੱਮ.ਐੱਸ.ਸੀ. ਮੈਥ ਕਰਨ ਉਪਰੰਤ ਕਰੀਬ 4 ਸਾਲ ਪਹਿਲਾਂ ਉੱਚ ਸਿਖਿਆ ਪ੍ਰਾਪਤ ਕਰਨ ਲਈ ਜਪਾਨ ਚਲਾ ਗਿਆ। ਹਰਵਿੰਦਰ ਅੱਜਕਲ੍ਹ ਜਪਾਨ ਦੇ ਉਸਾਕਾ ਸ਼ਹਿਰ ਵਿਚ ਰਹਿੰਦਾ ਸੀ। ਉਸ ਨੂੰ ਵਰਕ ਪਰਮਿਟ ਮਿਲ ਗਿਆ ਸੀ ਤੇ ਉਹ ਪਾਰਟ ਟਾਈਮ ਕੰਮ ਕਰਦਾ ਸੀ ।

ਇਹ ਵੀ ਪੜ੍ਹੋ : ਦੋ ਮਹੀਨੇ ਪਹਿਲਾਂ ਗ੍ਰੀਸ ਗਏ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ

ਉਕਤ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਹਰਵਿੰਦਰ ਦੇ ਦੋਸਤਾਂ ਤੋਂ ਫੋਨ ਦੇ ਜ਼ਰੀਏ ਇਹ ਜਾਣਕਾਰੀ ਮਿਲੀ ਕਿ ਬੀਤੀ ਰਾਤ ਹਰਵਿੰਦਰ ਕੰਮ ਤੋਂ ਵਾਪਸ ਆ ਸੌ ਗਿਆ। ਦੇਰ ਰਾਤ ਜਦੋਂ ਉਹ ਬਾਥਰੂਮ ਗਿਆ ਅਤੇ ਅਚਾਨਕ ਬ੍ਰੇਨ ਹੈਮਰੇਜ ਹੋਣ ਕਾਰਨ ਉਸਦੀ ਮੌਤ ਹੋ ਗਈ। ਹਰਵਿੰਦਰ ਉਨ੍ਹਾਂ ਦਾ ਇਕਲੌਤਾ ਲੜਕਾ ਸੀ ਤੇ ਕੁਝ ਦਿਨ ਬਾਅਦ ਹੀ ਉਹ ਵਾਪਸ ਇੰਡੀਆ ਛੁੱਟੀ ਕੱਟਣ ਆ ਰਿਹਾ ਸੀ। ਮ੍ਰਿਤਕ ਦੇ ਮਾਤਾ-ਪਿਤਾ ਤੇ ਪਰਿਵਾਰਕ ਮੈਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਘਰ ਲਿਆਉਣ ਵਿਚ ਉਨ੍ਹਾਂ ਦੀ ਮੱਦਦ ਕੀਤੀ ਜਾਵੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ, ਵਿਧਾਇਕਾਂ ਨੂੰ ਦਿੱਤਾ ਤਕੜਾ ਝਟਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News