ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਖੇਤਾਂ ਨੂੰ ਪਾਣੀ ਲਾਉਣ ਗਏ ਪੁੱਤ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

Friday, Sep 15, 2023 - 06:29 PM (IST)

ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਖੇਤਾਂ ਨੂੰ ਪਾਣੀ ਲਾਉਣ ਗਏ ਪੁੱਤ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਪਿੰਡ ਢੱਪਈ ਦੀ ਇਕ ਦੁਖ਼ਦ ਘਟਨਾ ਸਾਹਮਣੇ ਆਈ ਹੈ। ਜਿੱਥੇ ਇਕ 22 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਣ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਨਾਂ ਹਰਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮਿਲੀ ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ ਖੇਤਾਂ ਨੂੰ ਪਾਣੀ ਲਗਾਉਣ ਗਿਆ ਅਤੇ ਉਥੇ ਉਸ ਨੂੰ ਅਚਾਨਕ ਸਮਰਸੀਬਲ ਮੋਟਰ ਤੋਂ ਕਰੰਟ ਪੈ ਗਿਆ। ਜਿਸ ਕਾਰਣ ਉਸ ਦੀ ਮੌਤ ਹੋ ਗਈ। 
ਉਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਕੋਹਰਾਮ ਮਚ ਗਿਆ। ਨੌਜਵਾਨ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ : ਵਿਦੇਸ਼ੋਂ ਲਾਸ਼ ਬਣ ਕੇ ਆਇਆ ਸੁੱਖਾਂ-ਸੁੱਖ ਮੰਗਿਆ ਇਕਲੌਤਾ ਪੁੱਤ, ਨਹੀਂ ਪਤਾ ਸੀ ਇੰਜ ਉੱਜੜਣੀਆਂ ਖੁਸ਼ੀਆਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News