ਨਸ਼ੇ ਨੇ ਉਜਾੜ ''ਤਾ ਹੱਸਦਾ-ਵੱਸਦਾ ਘਰ, ਜਵਾਨ ਪੁੱਤ ਦੀ ਟੈਂਕੀ ਨੇੜਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
Monday, Jan 06, 2025 - 04:49 PM (IST)
ਫਗਵਾੜਾ (ਜਲੋਟਾ)-ਫਗਵਾੜਾ ਪੁਲਸ ਨੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ’ਚ ਉਸ ਦੇ ਜਿਗਰੀ ਦੋਸਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਜਸਵੰਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਗਲੀ ਨੰਬਰ 19 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਖ਼ੁਲਾਸਾ ਕੀਤਾ ਹੈ ਕਿ ਉਸ ਦੇ ਪੁੱਤਰ ਬਲਵਿੰਦਰ ਸਿੰਘ ਗਿੱਲ (ਬਿੰਦਾ) ਦੀ ਲਾਸ਼ ਪਾਣੀ ਦੀ ਟੈਂਕੀ ਨੇੜੇ ਲਾਵਾਰਿਸ ਹਾਲਤ ’ਚ ਮਿਲੀ। ਉਸ ਦੇ ਪੁੱਤਰ ਨੂੰ ਉਸ ਦਾ ਜਿਗਰੀ ਦੋਸਤ ਰਾਜਕੁਮਾਰ ਉਰਫ਼ ਰਾਜੂ ਪੁੱਤਰ ਇੰਦਰਜੀਤ ਕੁਮਾਰ ਵਾਸੀ ਗਲੀ ਨੰਬਰ 19 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਕਸਰ ਆਪਣੇ ਨਾਲ ਲੈ ਕੇ ਆਉਂਦਾ-ਜਾਂਦਾ ਸੀ।
ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਤੇ ਠੰਡੀਆਂ ਹਵਾਵਾਂ ਨੇ ਠੁਰ-ਠੁਰ ਕਰਨੇ ਲਾਏ ਲੋਕ, ਐਡਵਾਈਜ਼ਰੀ ਜਾਰੀ
ਜਸਵੰਤ ਸਿੰਘ ਅਨੁਸਾਰ ਰਾਜਕੁਮਾਰ ਅਤੇ ਰਾਜੂ ਨਸ਼ਾ ਆਦਿ ਦੀ ਸਪਲਾਈ ਕਰਦਾ ਹੈ ਅਤੇ ਉਹ ਉਸ ਨੂੰ ਉਸ ਨਾਲ ਘੁੰਮਣ-ਫਿਰਣ ਤੋਂ ਮਨ੍ਹਾ ਕਰਦਾ ਸੀ। ਰਾਜਕੁਮਾਰ ਉਰਫ਼ ਰਾਜੂ ਉਸ ਦੇ ਪੁੱਤਰ ਬਲਵਿੰਦਰ ਸਿੰਘ ਬਿੰਦਾ ਕੋਲ ਨਸ਼ੀਲੇ ਪਦਾਰਥ ਲੈ ਕੇ ਆਇਆ ਸੀ, ਜਿਸ ਤੋਂ ਬਾਅਦ ਉਸ ਦਾ ਪੁੱਤਰ ਬੇਹੋਸ਼ ਹੋ ਗਿਆ ਅਤੇ ਰਾਜਕੁਮਾਰ ਉਰਫ਼ ਰਾਜੂ ਉਸ ਨੂੰ ਟੈਂਕੀ ਦੇ ਬਾਹਰ ਲੱਗੇ ਦਰਵਾਜ਼ੇ ਨੂੰ ਬਾਹਰੋਂ ਬੰਦ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਪੁਲਸ ਨੇ ਮ੍ਰਿਤਕ ਬਲਵਿੰਦਰ ਸਿੰਘ ਗਿੱਲ (ਬਿੰਦਾ) ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਥਾਣਾ ਸਦਰ ਫਗਵਾੜਾ ਦੀ ਪੁਲਸ ਨੇ ਮੁਲਜ਼ਮ ਰਾਜਕੁਮਾਰ ਉਰਫ਼ ਰਾਜੂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਰਾਜਕੁਮਾਰ ਉਰਫ਼ ਰਾਜੂ ਪੁਲਸ ਹਿਰਾਸਤ ਤੋਂ ਬਾਹਰ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ ’ਚ ਨਵਾਂ ਮੋੜ, ਮੁਅੱਤਲ SHO ਨਵਦੀਪ ਤੇ ਹੋਰ ਮੁਲਾਜ਼ਮਾਂ ਨੂੰ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e