ਪਰਿਵਾਰ 'ਚ ਮਚਿਆ ਕੋਹਰਾਮ, ਨਕੋਦਰ ਵਿਖੇ ਮਾਪਿਆਂ ਦੇ ਜਵਾਨ ਪੁੱਤ ਦੀ ਸੱਪ ਦੇ ਡੱਸਣ ਕਾਰਨ ਮੌਤ
Friday, Sep 01, 2023 - 12:26 PM (IST)

ਨਕੋਦਰ (ਪਾਲੀ)- ਨਕੋਦਰ ਦੇ ਨੇੜਲੇ ਬੀਰਪਿੰਡ ਦੇ 28 ਸਾਲਾ ਨੌਜਵਾਨ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਪੁੱਤਰ ਸਰਬਜੀਤ ਸਿੰਘ ਵਜੋਂ ਹੋਈ ਹੈ। ਜਸਕਰਨ ਸਿੰਘ ਕਰੀਬ 2 ਸਾਲ ਪਹਿਲਾਂ ਦੁਬਈ ਤੋਂ ਆਇਆ ਸੀ। ਬੀਤੇ ਕੱਲ ਜਦ ਉਹ ਆਪਣੇ ਖੇਤਾਂ ’ਚ ਗਿਆ, ਜਿੱਥੇ ਉਸ ਨੂੰ ਜ਼ਹਿਰੀਲੇ ਸੱਪ ਨੇ ਡੱਸ ਦਿੱਤਾ, ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਨਕੋਦਰ ’ਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ। ਜਸਕਰਨ ਸਿੰਘ ਦੀ ਰਸਤੇ ’ਚ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ