ਨੌਜਵਾਨ ਨੂੰ ਕਤਲ ਕਰਕੇ ਛੱਪੜ ’ਚ ਸੁੱਟੀ ਲਾਸ਼, ਬਿਰਧ ਪਿਤਾ ਬੋਲਿਆ ਮੇਰਾ ਆਖਰੀ ਸਹਾਰਾ ਵੀ ਖੋਹ ਲਿਆ

Sunday, Jul 18, 2021 - 08:37 PM (IST)

ਨੌਜਵਾਨ ਨੂੰ ਕਤਲ ਕਰਕੇ ਛੱਪੜ ’ਚ ਸੁੱਟੀ ਲਾਸ਼, ਬਿਰਧ ਪਿਤਾ ਬੋਲਿਆ ਮੇਰਾ ਆਖਰੀ ਸਹਾਰਾ ਵੀ ਖੋਹ ਲਿਆ

ਤਰਨਤਾਰਨ : ਤਰਨਤਾਰਨ ’ਚ ਪੈਂਦੇ ਪਿੰਡ ਛਾਪੜੀ ਸਾਹਿਬ ਵਿਖੇ ਨਸ਼ੇੜੀਆਂ ਵੱਲੋਂ ਇਕ ਨੌਜਵਾਨ ਕੋਲੋਂ ਸਾਈਕਲ ਖੋਹ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਇਥੇ ਹੀ ਬਸ ਨਹੀਂ ਨਸ਼ੇੜੀਆਂ ਨੇ ਨੌਜਵਾਨ ਨੂੰ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਛੱਪੜ ਵਿਚ ਸੁੱਟ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਪਿੰਡ ਵਾਲਿਆਂ ਦੀ ਹਾਜ਼ਰੀ ਵਿਚ ਪਿੰਡ ਦੇ ਹੀ ਛੱਪੜ ਵਿਚੋਂ ਬਰਾਮਦ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 4 ਮਹੀਨੇ ਪਹਿਲਾਂ ਰੋਮਾਨੀਆ ’ਚ ਮਰੇ ਪੁੱਤ ਦਾ ਮੂੰਹ ਵੇਖਣ ਨੂੰ ਤਰਸੀ ਮਾਂ, ਲਾਸ਼ ਆਉਣ ਤੋਂ ਕੁੱਝ ਘੰਟੇ ਪਹਿਲਾਂ ਤੋੜ ਗਈ ਦਮ

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋ-ਤਿੰਨ ਦਿਨ ਪਹਿਲਾਂ ਪਿੰਡ ਦੇ ਚਾਰ ਨਸ਼ੇੜੀਆਂ ਵੱਲੋਂ ਮ੍ਰਿਤਕ ਦਾ ਸਾਈਕਲ ਖੋਹਣ ਲਈ ਉਸ ਨੂੰ ਘੇਰਿਆ ਹੋਇਆ ਸੀ ਅਤੇ ਬਾਅਦ ਵਿਚ ਉਸ ਦਾ ਕਤਲ ਕਰਕੇ ਲਾਸ਼ ਛੱਪੜ ਵਿਚ ਸੁੱਟ ਦਿੱਤੀ। ਉਨ੍ਹਾਂ ਇਸ ਸਬੰਧ ਵਿਚ ਪੁਲਸ ਨੂੰ ਉਕਤ ਲੋਕ ਫੜਾਏ ਸਨ ਜਿਨ੍ਹਾਂ ਦੀ ਨਿਸ਼ਾਨਦੇਹੀ ’ਤੇ ਇਹ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੇ ਬਿਰਧ ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਸਹਾਰਾ ਸੀ ਜਿਸ ਦਾ ਨਸ਼ੇੜੀਆਂ ਨੇ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਕੋਲ 2 ਹਜ਼ਾਰ ਰੁਪਈਆ ਅਤੇ ਨਵਾਂ ਸਾਇਕਲ ਸੀ ਜਿਸ ਨੂੰ ਖੋਹਣ ਦੇ ਚੱਕਰ ’ਚ ਉਨ੍ਹਾਂ ਦੇ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਸਨਸਨੀਖੇਜ਼ ਵਾਰਦਾਤ, ਲਿਵ ਇਨ ’ਚ ਰਹਿਣ ਵਾਲੇ ਪ੍ਰੇਮੀ ਨੇ ਢਾਈ ਮਹੀਨਿਆਂ ਦੀ ਧੀ ਸਣੇ ਕਤਲ ਕੀਤੀ ਮਾਂ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉੱਧਰ ਮੌਕੇ ’ਤੇ ਪੁਲਸ ਪਾਰਟੀ ਨਾਲ ਪਹੁੰਚੇ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਜੋ ਬਿਆਨ ਦਰਜ ਕਰਵਾਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹਨੀ ਟਰੈਪ ’ਚ ਫਸੇ ਅੰਮ੍ਰਿਤਸਰ ਦੇ ਹੋਟਲ ਮਾਲਕ ਨੇ ਕੀਤੀ ਆਤਮਹੱਤਿਆ, ਖ਼ੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਨੋਟ - ਪੰਜਾਬ ਵਿਚ ਆਏ ਦਿਨ ਹੋ ਰਹੀਆਂ ਵਾਰਦਾਤਾਂ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News