ਨੌਜਵਾਨ ਨੇ ਸ਼ਰੇਆਮ ਟ੍ਰੈਫਿਕ ਪੁਲਸ ਮੁਲਾਜ਼ਮ ਦੇ ਮਾਰਿਆ ਥੱਪੜ, ਵੀਡੀਓ ''ਚ ਦੇਖੋ ਸਾਰੀ ਘਟਨਾ

04/24/2017 7:17:32 PM

ਰੋਪੜ : ਰੋਪੜ ਵਿਚ ਨਾਕੇ ਦੌਰਾਨ ਇਕ ਨੌਜਵਾਨ ਵਲੋਂ ਸ਼ਰੇਆਮ ਟ੍ਰੈਫਿਕ ਪੁਲਸ ਮੁਲਾਜ਼ਮ ਦੇ ਥੱਪੜ ਮਾਰ ਦਿੱਤਾ ਗਿਆ। ਘਟਨਾ ਤੋਂ ਬਾਅਦ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਦੋ ਦਿਨ ਪੁਰਾਣੀ ਦੱਸੀ ਜਾ ਰਹੀ ਹੈ ਅਤੇ ਇੰਟਰਨੈੱਟ ''ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਪੂਰਾ ਮਾਮਲਾ ਟ੍ਰੈਫਿਕ ਪੁਲਸ ਮੁਲਾਜ਼ਮ ਵਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਚਲਾਨ ਕੱਟਣ ਨੂੰ ਲੈ ਕੇ ਹੋਇਆ। ਵੀਡੀਓ ''ਚ ਨੌਜਵਾਨਾਂ ਵਲੋਂ ਇਹ ਵੀ ਬੋਲਿਆ ਜਾ ਰਿਹਾ ਹੈ ਕਿ ਪਹਿਲਾਂ ਹੱਥ ਟ੍ਰੈਫਿਕ ਮੁਲਾਜ਼ਮ ਵਲੋਂ ਚੁੱਕਿਆ ਗਿਆ ਸੀ।
ਇਸ ਤਰ੍ਹਾਂ ਸ਼ਰੇਆਮ ਟ੍ਰੈਫਿਕ ਪੁਲਸ ''ਤੇ ਹੱਥ ਚੁੱਕਣਾ ਸਾਬਤ ਕਰਦਾ ਹੈ ਕਿ ਲੋਕਾਂ ਵਿਚ ਕਾਨੂੰਨ ਦੇ ਡਰ ਨਾਮ ਦੀ ਕੋਈ ਚੀਜ਼ ਨਹੀਂ ਰਹੀ। ਫਿਲਹਾਲ ਪੁਲਸ ਦੇ ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।


Gurminder Singh

Content Editor

Related News