ਰਜਬਾਹੇ ''ਚੋਂ ਮਿਲੀ ਨੌਜਵਾਨ ਔਰਤ ਦੀ ਲਾਸ਼, ਜਾਂਚ ''ਚ ਜੁਟੀ ਪੁਲਸ (ਤਸਵੀਰਾਂ)
Saturday, Aug 19, 2017 - 05:19 PM (IST)
ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ ਦੇ ਬੰਗੀ ਰਜਬਾਹੇ 'ਚ ਇਕ ਨੌਜਵਾਨ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਕਾਫੀ ਦਿਨ ਪੁਰਾਣੀ ਲੱਗ ਰਹੀ ਹੈ ਅਤੇ ਮ੍ਰਿਤਕ ਔਰਤ ਦੀ ਉਮਰ ਲਗਭਗ 33 ਸਾਲ ਦੱਸੀ ਜਾ ਰਹੀ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਂ ਮੰਡੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
