ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ

Thursday, Aug 13, 2026 - 11:18 AM (IST)

ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ

ਸਾਹਨੇਵਾਲ/ਕੁਹਾੜਾ (ਬਲਜੀਤ) : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਚੌਂਤਾ ਦੇ 18 ਸਾਲਾ ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਕੂੰਮਕਲਾਂ ਤੋਂ ਪਿੰਡ ਰਤਨਗੜ੍ਹ ਵੱਲ ਜਾ ਰਿਹਾ ਸੀ। ਰਸਤੇ ’ਚ ਇਕ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਚਰਨਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਚਰਨਜੀਤ ਸਿੰਘ ਇਕ ਉੱਭਰਦਾ ਨੌਜਵਾਨ ਪਹਿਲਵਾਨ ਸੀ ਅਤੇ ਇਲਾਕੇ ਵਿਚ ਆਪਣੀ ਚੰਗੀ ਪਛਾਣ ਬਣਾ ਰਿਹਾ ਸੀ। ਥਾਣਾ ਕੂੰਮਕਲਾਂ ਪੁਲਸ ਵੱਲੋਂ ਹਾਦਸੇ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News