Breaking News: ਖ਼ੂਨ ਹੋਇਆ ਪਾਣੀ! ਛੋਟੇ ਭਰਾ ਨੇ ਵੱਡੇ ਦਾ ਵੱਢ ਦਿੱਤਾ ਗਲਾ, ਦਿੱਤੀ ਦਰਦਨਾਕ ਮੌਤ (ਵੀਡੀਓ)

Wednesday, Mar 13, 2024 - 09:06 AM (IST)

ਗੜ੍ਹਦੀਵਾਲਾ/ਟਾਂਡਾ ਉੜਮੁੜ (ਵਰਿੰਦਰ ਪੰਡਿਤ/ਪਰਮਜੀਤ ਸਿੰਘ ਮੋਮੀ)- ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਗਰੋਂ ਮੁਲਜ਼ਮ ਨੇ ਮਾਮਲੇ ਨੂੰ ਲੁਕਾਉਣ ਲਈ ਪਿੰਡ ਦੇ ਸਰਪੰਚ ਨੂੰ ਫ਼ੋਨ ਕਰ ਕੇ ਕਿਹਾ ਕਿ ਸਾਡੇ ਘਰ ਹਮਲਾ ਹੋ ਗਿਆ ਹੈ। ਜਦੋਂ ਸਰਪੰਚ ਪੁਲਸ ਨੂੰ ਲੈ ਕੇ ਮੌਕੇ 'ਤੇ ਪਹੁੰਚਿਆ ਤਾਂ ਸਾਰੇ ਮਾਮਲੇ ਦਾ ਖ਼ੁਲਾਸਾ ਹੋਇਆ। 

ਇਹ ਖ਼ਬਰ ਵੀ ਪੜ੍ਹੋ - ਟਰੈਕਟਰ ’ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਇਰਲ ਵੀਡੀਓ ਦੇਖ ਘਰ ਜਾ ਪਹੁੰਚੀ ਪੁਲਸ, ਕੀਤਾ ਜ਼ਬਤ (ਵੀਡੀਓ)

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸਦੇ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਉਪਰੰਤ ਕਥਿਤ ਦੋਸ਼ੀ ਵੱਲੋਂ ਰਾਤ ਕਤਲ ਕਰਨ ਤੋਂ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ 'ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵੱਲੋਂ ਤਰੁੰਤ ਗੜ੍ਹਦੀਵਾਲਾ ਪੁਲਸ ਨੂੰ ਸੂਚਿਤ ਕੀਤਾ ਗਿਆ। ਜਦੋਂ ਪੁਲਸ ਸਰਪੰਚ ਨਾਲ ਮੌਕੇ 'ਤੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ। ਪੁਲਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦਾ ਗਲੇ ਤੇਜ਼ਧਾਰ ਹਥਿਆਰ ਨਾਲ ਪੂਰੀ ਤਰ੍ਹਾਂ ਨਾਲ ਵੱਢ ਦਿੱਤਾ ਗਿਆ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - ਗ੍ਰਹਿ ਮੰਤਰਾਲੇ ਨੇ ਕਿਸਾਨ ਅੰਦੋਲਨ ਕਾਰਨ ਬਦਲਿਆ ਫ਼ੈਸਲਾ! ਹੁਣ ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ DGP

ਐੱਸ.ਐੱਚ.ਓ. ਗੜਦੀਵਾਲਾ ਹਰਦੇਵ ਪ੍ਰੀਤ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਘਟਨਾ ਦੀ ਸੂਚਨਾ ਮਿਲਣ 'ਤੇ ਡੀ.ਐੱਸ.ਪੀ. ਹਰਜੀਤ ਸਿੰਘ ਰੰਧਾਵਾ ਵੀ ਮੌਕੇ 'ਤੇ ਪਹੁੰਚੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਭਰਾਵਾਂ ਵਿਚਾਲੇ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਮਗਰੋਂ ਮਨਪ੍ਰੀਤ ਸਿੰਘ ਨੇ ਮਨਜੋਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਡੀ.ਐੱਸ.ਪੀ ਸਬ ਡਿਵੀਜ਼ਨ ਟਾਂਡਾ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਕਤਲ ਕਿਹਨਾਂ ਕਾਰਨਾਂ ਕਰਕੇ ਕੀਤਾ ਗਿਆ, ਇਸ ਦੀ ਜਾਂਚ ਪੜਤਾਲ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਮ੍ਰਿਤਕ ਮਨਜੋਤ ਸਿੰਘ ਕਿਸੇ ਕਿਸਾਨ ਜਥੇਬੰਦੀ ਨਾਲ ਸਬੰਧਤ ਵੀ ਦੱਸਿਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News