ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਸਰਪੰਚ ਪੱਲਵੀ ਠਾਕੁਰ ਨੂੰ ਕੌਮੀ ਕਾਨਫਰੰਸ ਲਈ ਮਿਲਿਆ ਸੱਦਾ

Wednesday, Jun 14, 2023 - 06:04 PM (IST)

ਪਠਾਨਕੋਟ (ਮਨਿੰਦਰਾ) : ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਸਰਪੰਚ ਪੱਲਵੀ ਠਾਕੁਰ ਨੂੰ ਮੁੰਬਈ ਵਿਖੇ ਹੋਣ ਵਾਲੀ ਪਹਿਲੀ ਰਾਸ਼ਟਰੀ ਵਿਧਾਨ ਸਭਾ ਕਾਨਫਰੰਸ 'ਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੱਲਵੀ ਠਾਕੁਰ ਪਠਾਨਕੋਟ ਦੇ ਪਿੰਡ ਹਾੜਾ ਦੀ ਸਰਪੰਚ ਹੈ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕਾਨਫਰੰਸ 15 ਜੂਨ ਤੋਂ 17 ਜੂਨ ਤੱਕ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿਖੇ ਚੱਲੇਗੀ, ਜਿਸ ਵਿੱਚ ਦੇਸ਼ ਭਰ ਤੋਂ ਵਿਧਾਇਕ ਅਤੇ ਲੋਕ ਨੁਮਾਇੰਦੇ ਸ਼ਿਰਕਤ ਕਰਨਗੇ। 

ਇਹ ਵੀ ਪੜ੍ਹੋ- ਮੋਗਾ ’ਚ ਵਪਾਰੀ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਖੂਨ ਨਾਲ ਲਥਪਥ ਮਿਲੀ ਲਾਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਪੰਚ ਪੱਲਵੀ ਠਾਕੁਰ ਵੱਲੋਂ ਆਪਣੇ ਖੇਤਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਕਰਵਾਉਣ ਅਤੇ ਕੋਵਿਡ ਦੌਰਾਨ ਲੋਕਾਂ ਦੀ ਮਦਦ ਲਈ ਖ਼ੁਦ ਅੱਗੇ ਆਉਣ ਅਤੇ ਉਨ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਸਰਪੰਚ ਪੱਲਵੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਪੱਲਵੀ ਠਾਕੁਰ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਦੇਸ਼ ਭਰ ਤੋਂ ਵਿਧਾਇਕ ਹਿੱਸਾ ਲੈ ਰਹੇ ਹਨ, ਜਿਸ ਵਿੱਚ ਕੁਝ ਨੌਜਵਾਨ ਸਰਪੰਚਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ, ਜਿਸ ਵਿੱਚ ਉਸ ਨਾਮ ਵੀ ਸ਼ਾਮਲ ਹੈ। 

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਰੂਟ 'ਚੋਂ ਹਟਾਇਆ ਜਾ ਸਕਦੈ ਗੁਰਦਾਸਪੁਰ, ਜਾਣੋ ਵਜ੍ਹਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News