ਜ਼ੀਰਾ ’ਚ ਕਾਰ ਸਵਾਰਾਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

Friday, Nov 26, 2021 - 09:12 PM (IST)

ਜ਼ੀਰਾ ’ਚ ਕਾਰ ਸਵਾਰਾਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

ਜ਼ੀਰਾ (ਸਤੀਸ਼ ਵਿੱਜ)-ਰੰਜਿਸ਼ ਦੇ ਚੱਲਦਿਆਂ ਲੜਾਈ-ਝਗੜੇ ਜਾਂ ਗੋਲੀ ਚੱਲਣ ਦੀਆਂ ਵਾਰਦਾਤਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇਕ ਮਾਮਲਾ ਜ਼ੀਰਾ ਤੋਂ ਸਾਹਮਣੇ ਆਇਆ ਹੈ, ਜਿਥੇ ਜ਼ੀਰਾ ਦੇ ਸ਼ੇਰਾਂਵਾਲਾ ਚੌਕ ਵਿਖੇ ਸ਼ਾਮ ਦੇ ਕਰੀਬ 7 ਵਜੇ ਕਾਰ ਸਵਾਰ ਨੌਜਵਾਨਾਂ ਨੇ ਦੂਸਰੇ ਕਾਰ ਸਵਾਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚੱਲਦਿਆਂ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੇ ਖੁੱਲ੍ਹੀ ਬਹਿਸ ਲਈ ਕਬੂਲ ਕੀਤੀ ਪਰਗਟ ਸਿੰਘ ਦੀ ਸ਼ਰਤ, ਕਿਹਾ-250 ਸਕੂਲਾਂ ਦੀ ਸੂਚੀ ਦਾ ਇੰਤਜ਼ਾਰ

PunjabKesari

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਅਤੁਲ ਸੋਨੀ ਨੇ ਦੱਸਿਆ ਕਿ ਪੀੜਤ ਸੱਤਪਾਲ ਉਰਫ ਪਾਲੀ ਪੁੱਤਰ ਦਲਬੀਰ ਸਿੰਘ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਮੁੱਢਲੀ ਸਹਾਇਤਾ ਦੇਣ ਉਪਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਦੇ ਬਿਆਨ ਲੈਣ ਲਈ ਐੱਸ. ਐੱਚ. ਓ. ਸਿਟੀ ਅੰਮ੍ਰਿਤਸਰ ਲਈ ਰਵਾਨਾ ਹੋ ਗਏ ਹਨ ਅਤੇ ਪੀੜਤ ਵਲੋਂ ਜੋ ਵੀ ਬਿਆਨ ਦਿੱਤੇ ਜਾਣਗੇ, ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਏਗੀ।

PunjabKesari


author

Manoj

Content Editor

Related News