ਭਾਣਜੀ ਦਾ ਜਨਮ ਦਿਨ ਮਨਾ ਕੇ ਘਰ ਜਾ ਰਹੇ ਮਾਮੇ ਨਾਲ ਵਾਪਰਿਆ ਭਾਣਾ, ਗ਼ਮ ’ਚ ਬਦਲੀਆਂ ਖ਼ੁਸ਼ੀਆਂ

01/24/2023 2:38:44 AM

ਜਲੰਧਰ (ਮਹੇਸ਼)–ਭਾਣਜੀ ਦਾ ਜਨਮ ਦਿਨ ਮਨਾ ਕੇ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ, ਬਸਤੀ ਬਾਵਾ ਖੇਲ ’ਚ ਆਪਣੇ ਘਰ ਨੂੰ ਜਾ ਰਹੇ ਮਾਮੇ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮੀਰ ਕੋਹਲੀ ਪੁੱਤਰ ਰਾਜ ਕੁਮਾਰ ਕੋਹਲੀ ਨਿਵਾਸੀ ਸ਼ਿਵਰਾਜਗੜ੍ਹ, ਨਜ਼ਦੀਕ ਪੰਜਪੀਰ, ਥਾਣਾ ਨੰਬਰ 3 ਜਲੰਧਰ ਵਜੋਂ ਹੋਈ ਹੈ। ਥਾਣਾ ਨੰਬਰ 2 ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਸਮੀਰ ਕੋਹਲੀ ਦੀ ਭੈਣ ਸ਼ਿਵਾਨੀ ਮਹਾਜਨ ਅਤੇ ਜੀਜੇ ਵਿਕਾਸ ਮਹਾਜਨ ਨੂੰ ਨਾਲ ਲੈ ਕੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਪਤਾ ਲੱਗਾ ਕਿ ਗੁਲਾਬ ਦੇਵੀ ਰੋਡ ਮਸਜਿਦ ਨੇੜੇ ਸਮੀਰ ਕੋਹਲੀ ਦਾ ਮੋਟਰਸਾਈਕਲ ਅਚਾਨਕ ਸਲਿੱਪ ਹੋ ਜਾਣ ਕਾਰਨ ਉਹ ਫੁੱਟਪਾਥ ਨਾਲ ਜਾ ਟਕਰਾਇਆ, ਜਿਸ ਕਾਰਨ ਸਮੀਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਸਪਾਈਸਜੈੱਟ ’ਚ ਯਾਤਰੀ ਨੇ ਏਅਰਹੋਸਟੈੱਸ ਨਾਲ ਕੀਤੀ ਬਦਸਲੂਕੀ, ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਵੀਡੀਓ

ਥਾਣਾ ਇੰਚਾਰਜ ਨੇ ਕਿਹਾ ਕਿ ਮ੍ਰਿਤਕ ਦੀ ਭੈਣ ਸ਼ਿਵਾਨੀ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਆਪਣੇ ਭਰਾ ਦੀ ਮੌਤ ਲਈ ਕਿਸੇ ਨੂੰ ਵੀ ਕਸੂਰਵਾਰ ਨਾ ਠਹਿਰਾਉਂਦਿਆਂ ਕਿਹਾ ਕਿ ਅਚਾਨਕ ਮੋਟਰਸਾਈਕਲ ਸਲਿੱਪ ਹੋ ਜਾਣ ਕਾਰਨ ਉਸ ਦੇ ਭਰਾ ਦੀ ਮੌਤ ਹੋਈ ਹੈ ਅਤੇ ਉਹ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ। ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਨੇ ਆਪਣੀ ਬਣਦੀ ਕਾਰਵਾਈ ਪੂਰੀ ਕਰ ਕੇ ਮ੍ਰਿਤਕ ਸਮੀਰ ਕੋਹਲੀ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਨਸ਼ਿਆਂ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਚਿੱਟੇ ਦੀ ਓਵਰਡੋਜ਼ ਨਾਲ 26 ਸਾਲਾ ਨੌਜਵਾਨ ਦੀ ਮੌਤ


Manoj

Content Editor

Related News