ਸ਼ੱਕੀ ਹਾਲਾਤ ’ਚ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲਿਆ, ਮੌਤ
Friday, Jul 16, 2021 - 04:49 PM (IST)
ਲੁਧਿਆਣਾ (ਰਾਜ) : ਭਾਈ ਰਣਧੀਰ ਸਿੰਘ ਨਗਰ ’ਚ ਰਹਿਣ ਵਾਲੇ ਸ਼ਰਨਜੀਤ ਸਿੰਘ ਉਰਫ ਨੀਟਾ (40) ਨੇ ਬੁੱਧਵਾਰ ਦੇਰ ਰਾਤ ਸ਼ੱਕੀ ਹਾਲਾਤ ਵਿਚ ਆਪਣੇ ਘਰ ’ਚ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਸਿਹਤ ਖਰਾਬ ਹੋਣ ’ਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ’ਤੇ ਪੁੱਜ ਗਈ। ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਇੰਸ. ਪਰਮਦੀਪ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਸਿੰਘ ਟਾਈਪਿਸਟ ਸੀ। ਪਿਛਲੇ ਕੁੱਝ ਸਮੇਂ ਤੋਂ ਉਸ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਸੀ। ਉਸ ਦੀ ਪਤਨੀ ਆਪਣੇ ਪੇਕੇ ਘਰ ਰਹਿ ਰਹੀ ਸੀ। ਇਸੇ ਗੱਲ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਸ਼ਰਨਜੀਤ ਸਿੰਘ ਪ੍ਰੇਸ਼ਾਨ ਸੀ। ਬੁੱਧਵਾਰ ਦੀ ਰਾਤ ਨੂੰ ਉਸ ਨੇ ਆਪਣੇ ਘਰ ਵਿਚ ਹੀ ਜ਼ਹਿਰੀਲਾ ਪਦਾਰਥ ਨਿਗਲ ਲਿਆ।
ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਨੂੰ ਬਚਾਉਣ ਦੇ ਯਤਨ ਨਾ ਕਰੇ ਪੰਜਾਬ ਸਰਕਾਰ : ਸ਼੍ਰੋਮਣੀ ਕਮੇਟੀ
ਜਦੋਂ ਰਾਤ ਨੂੰ ਖਾਣ ਲਈ ਪਰਿਵਾਰ ਵਾਲੇ ਬੁਲਾਉਣ ਲਈ ਗਏ ਤਾਂ ਸ਼ਰਨਜੀਤ ਥੱਲੇ ਡਿੱਗਿਆ ਪਿਆ ਸੀ। ਉਨ੍ਹਾਂ ਨੇ ਤੁਰੰਤ ਉਸ ਨੂੰ ਉਠਾਇਆ ਅਤੇ ਨੇੜੇ ਹੀ ਸਥਿਤ ਪ੍ਰਾਈਵੇਟ ਹਸਪਤਾਲ ਵਿਚ ਲੈ ਗਏ, ਜਿੱਥੇ ਵੀਰਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਅਤੇ ਵਿਸਰਾ ਜਾਂਚ ਲਈ ਭੇਜਿਆ ਹੈ।
ਇਹ ਵੀ ਪੜ੍ਹੋ : ਘਰ ਚੋਰੀ ਕਰਨ ਆਇਆ ਚੋਰ, ਧਮਕਾਉਣ ਦੇ ਚੱਕਰ ’ਚ ਫਸਿਆ, ਨਿਕਲਿਆ ਪੁੱਤ ਦਾ ਦੋਸਤ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ