ਭਿਆਨਕ ਸੜਕ ਹਾਦਸੇ 'ਚ ਪੁੱਤ ਦੀ ਦਰਦਨਾਕ ਮੌਤ, ਪਿਤਾ ਗੰਭੀਰ ਜ਼ਖ਼ਮੀ

Thursday, Nov 02, 2023 - 08:10 PM (IST)

ਭਿਆਨਕ ਸੜਕ ਹਾਦਸੇ 'ਚ ਪੁੱਤ ਦੀ ਦਰਦਨਾਕ ਮੌਤ, ਪਿਤਾ ਗੰਭੀਰ ਜ਼ਖ਼ਮੀ

ਗੁਰੂ ਕਾ ਬਾਗ (ਭੱਟੀ) : ਅੱਜ ਸਵੇਰੇ ਫਤਿਹਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਸੰਗਤਪੁਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਦਰਦਨਾਕ ਮੌਤ ਤੇ ਉਸ ਦੇ ਪਿਤਾ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਫਤਿਹਗੜ੍ਹ ਚੂੜੀਆਂ ਵਾਲੀ ਸਾਈਡ ਤੋਂ ਆ ਰਹੀ ਇਕ ਸਵਿਫਟ ਕਾਰ ਨੰ. ਪੀਬੀ 06 ਏਬੀ 7872 ਜਦੋਂ ਪਿੰਡ ਨਿਜ਼ਾਮਪੁਰਾ ਭੱਠੇ ਨੇੜੇ ਪਹੁੰਚੀ ਤਾਂ ਅੰਮ੍ਰਿਤਸਰ ਵਾਲੀ ਸਾਈਡ ਤੋਂ ਆ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੰ. ਪੀਬੀ 02 ਸੀਆਰ 9305 ਨਾਲ ਸਿੱਧੀ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਕਾਰ ਚਾਲਕ ਅੰਮ੍ਰਿਤਪਾਲ ਸਿੰਘ (27) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਦਰਗਾਬਾਦ ਜ਼ਿਲ੍ਹਾ ਗੁਰਦਾਸਪੁਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਉਸ ਦਾ ਪਿਤਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

PunjabKesari

ਇਹ ਵੀ ਪੜ੍ਹੋ : ਰੇਲਵੇ ਦੀਆਂ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ 'ਤੇ ਜਾ ਚੜ੍ਹੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਲੜਕੀ

ਉਧਰ ਥਾਣਾ ਮਜੀਠਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਸਥਾਨਕ ਲੋਕਾਂ ਵੱਲੋਂ ਕਾਰ ਦੀਆਂ ਬਾਰੀਆਂ ਨੂੰ ਤੋੜ ਕੇ ਦੋਵਾਂ ਨੂੰ ਬਾਹਰ ਕੱਢਿਆ ਗਿਆ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News