ਹੋਟਲ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਅਮਰੀਕਾ ਜਾਣ ਦੀ ਤਿਆਰੀ ਕਰ ਰਿਹਾ ਸੀ ਮਾਪਿਆਂ ਦਾ ਇਕਲੌਤਾ ਪੁੱਤ

Friday, Oct 20, 2023 - 09:49 PM (IST)

ਹੋਟਲ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਅਮਰੀਕਾ ਜਾਣ ਦੀ ਤਿਆਰੀ ਕਰ ਰਿਹਾ ਸੀ ਮਾਪਿਆਂ ਦਾ ਇਕਲੌਤਾ ਪੁੱਤ

ਲੁਧਿਆਣਾ (ਤਰੁਣ) : ਮੁਕਤਸਰ ਦੇ ਇਕ ਪਰਿਵਾਰ ਦੇ ਇਕਲੌਤੇ ਪੁੱਤ ਦੀ ਅਮਰੀਕਾ ਜਾਣ ਤੋਂ ਪਹਿਲਾਂ ਹੀ ਲੁਧਿਆਣਾ ਦੇ ਇਕ ਹੋਟਲ ਦੇ ਕਮਰੇ ਵਿੱਚ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਤੇਜੇਸ਼ਵਰ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਚੌਕੀ ਬੱਸ ਅੱਡੇ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

ਚੌਕੀ ਇੰਚਾਰਜ ਅਵਨੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੁਕਤਸਰ ਦੇ ਰਹਿਣ ਵਾਲੇ ਤੇਜੇਸ਼ਵਰ ਵਜੋਂ ਹੋਈ ਹੈ। ਬੁੱਧਵਾਰ ਸ਼ਾਮ ਨੂੰ ਤੇਜੇਸ਼ਵਰ ਆਪਣੇ ਇਕ ਦੋਸਤ ਨੂੰ ਮਿਲਣ ਲੁਧਿਆਣਾ ਆਇਆ ਸੀ, ਜਿਸ ਨੇ ਹੋਟਲ ਵਿੱਚ ਕਮਰਾ ਕਿਰਾਏ 'ਤੇ ਲਿਆ, ਜਿੱਥੇ ਵੀਰਵਾਰ ਸਵੇਰ ਉਸ ਦੇ ਸਰੀਰ 'ਚ ਕੋਈ ਹਲਚਲ ਨਾ ਦੇਖ ਕੇ ਹੋਟਲ ਦੇ ਮੈਨੇਜਰ ਨੇ ਪੁਲਸ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਸਪੇਨ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਿੰਡ ਪਹੁੰਚੀ ਮ੍ਰਿਤਕ ਦੇਹ ਦਾ ਕੀਤਾ ਗਿਆ ਸਸਕਾਰ

ਤੇਜੇਸ਼ਵਰ ਪਰਿਵਾਰ ਵਿੱਚ ਇਕਲੌਤਾ ਬੇਟਾ ਸੀ। ਉਹ ਅਮਰੀਕਾ ਜਾਣ ਲਈ ਆਈਲੈਟਸ ਦੀ ਤਿਆਰੀ ਕਰ ਰਿਹਾ ਸੀ। ਪਰਿਵਾਰ ਵਾਲਿਆਂ ਮੁਤਾਬਕ ਤੇਜੇਸ਼ਵਰ ਪੜ੍ਹਾਈ ਵਿੱਚ ਹੁਸ਼ਿਆਰ ਸੀ। ਉਸ ਦੀ ਮੌਤ ਕਿਨ੍ਹਾਂ ਕਾਰਨਾਂ ਕਰਕੇ ਹੋਈ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ।

ਸ਼ੱਕੀ ਹਾਲਾਤ 'ਚ ਹੋਈ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਹਾਲ ਦੀ ਘੜੀ ਚੌਕੀ ਇੰਚਾਰਜ ਅਵਨੀਤ ਕੌਰ ਦੇ ਮੁਤਾਬਕ ਮ੍ਰਿਤਕ ਦੇ ਸਰੀਰ 'ਤੇ ਕਿਸੇ ਵੀ ਤਰ੍ਹਾਂ ਦੀ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ। ਫਿਲਹਾਲ ਕਤਲ ਅਤੇ ਸੁਸਾਈਡ ਵਰਗੀ ਵੀ ਕੋਈ ਗੱਲ ਸਾਹਮਣੇ ਨਹੀਂ ਆਈ। ਸੂਤਰਾਂ ਮੁਤਾਬਕ ਅਟੈਕ ਕਾਰਨ ਵੀ ਤੇਜੇਸ਼ਵਰ ਦੀ ਜਾਨ ਜਾ ਸਕਦੀ ਹੈ। ਇਸ ਗੱਲ ਦੇ ਕਿਆਸ ਲਗਾਏ ਜਾ ਰਹੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News