ਬਦਮਾਸ਼ਾਂ ਨੇ ਸ਼ਰੇਆਮ ਗੰਡਾਸਿਆਂ ਨਾਲ ਵੱਢਿਆ ਨੌਜਵਾਨ, ਤਮਾਸ਼ਬੀਨ ਬਣੇ ਰਹੇ ਲੋਕ

Tuesday, Nov 14, 2023 - 07:55 PM (IST)

ਬਦਮਾਸ਼ਾਂ ਨੇ ਸ਼ਰੇਆਮ ਗੰਡਾਸਿਆਂ ਨਾਲ ਵੱਢਿਆ ਨੌਜਵਾਨ, ਤਮਾਸ਼ਬੀਨ ਬਣੇ ਰਹੇ ਲੋਕ

ਬਠਿੰਡਾ (ਵਿਜੇ ਵਰਮਾ) : ਅਜੀਤ ਰੋਡ 'ਤੇ ਗੁੰਡਾਗਰਦੀ ਕਰਦਿਆਂ 4 ਬਦਮਾਸ਼ਾਂ ਨੇ ਦਿਨ-ਦਿਹਾੜੇ ਸ਼ਰੇਅਮ ਇਕ ਨੌਜਵਾਨ 'ਤੇ ਗੰਡਾਸਿਆਂ ਨਾਲ ਹਮਲਾ ਕਰ ਦਿੱਤਾ। ਬਦਮਾਸ਼ਾਂ ਵੱਲੋਂ ਨੌਜਵਾਨ ਦੀ ਵੱਢ-ਟੁਕ ਕਰਨ ਤੋਂ ਬਾਅਦ ਮੌਜੂਦ ਲੋਕਾਂ ਨੇ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਨੌਜਵਾਨ ਦੀ ਪਛਾਣ ਨਵਜੋਤ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ ਵਜੋਂ ਹੋਈ ਹੈ। ਸਰਕਾਰੀ ਹਸਪਤਾਲ 'ਚ ਦਾਖਲ ਨਵਜੋਤ ਸਿੰਘ ਨੇ ਦੱਸਿਆ ਕਿ ਉਹ ਚੱਕਾ ਫਤਿਹ ਸਿੰਘ ਵਾਲਾ ਦਾ ਰਹਿਣ ਵਾਲਾ ਹੈ, ਮੰਗਲਵਾਰ ਉਹ ਆਪਣੇ ਦੋਸਤ ਕੁਲਦੀਪ ਸਿੰਘ ਨਾਲ ਬਠਿੰਡਾ ਦੇ ਅਜੀਤ ਰੋਡ 'ਤੇ ਟੈਟੂ ਬਣਵਾਉਣ ਆਇਆ ਸੀ।

ਇਹ ਵੀ ਪੜ੍ਹੋ : ਅਮਰੀਕਾ 'ਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਸਦਮੇ 'ਚ ਪਰਿਵਾਰ, ਪਿੰਡ 'ਚ ਸੋਗ ਦੀ ਲਹਿਰ

ਟੈਟੂ ਬਣਵਾਉਣ ਤੋਂ ਬਾਅਦ ਦੋਵਾਂ ਨੇ ਗਲੀ 'ਚ ਰੇਹੜੀ ਤੋਂ ਬਰਗਰ ਖਾਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ 4 ਬਦਮਾਸ਼ ਆਏ, ਜਿਨ੍ਹਾਂ ਨੇ ਆਉਂਦੇ ਹੀ ਉਸ 'ਤੇ ਹਮਲਾ ਕਰ ਦਿੱਤਾ ਅਤੇ ਗੰਡਾਸਿਆਂ ਨਾਲ ਵਾਰ ਕਰਦਿਆਂ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਤੋਂ ਬਾਅਦ ਫਰਾਰ ਹੋ ਗਏ। ਨਵਜੋਤ ਦੇ ਦੋਸਤ ਕੁਲਦੀਪ ਨੇ ਦੱਸਿਆ ਕਿ ਹਮਲਾਵਰਾਂ ਨੇ ਨਵਜੋਤ 'ਤੇ ਹੀ ਹਮਲਾ ਕੀਤਾ ਅਤੇ ਉਸ ਨੂੰ ਕੁਝ ਨਹੀਂ ਕਿਹਾ। ਉਸ ਨੇ ਹਮਲੇ ਦਾ ਕਾਰਨ ਰੰਜਿਸ਼ ਦੱਸਿਆ ਹੈ। ਦੂਜੇ ਪਾਸੇ ਥਾਣਾ ਸਿਵਲ ਲਾਈਨ ਦੇ ਏਐੱਸਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News