ਗੁਰਦਾਸਪੁਰ ''ਚ ਸ਼ਰੇਆਮ ਗੁੰਡਾਗਰਦੀ: ਦੁਕਾਨ ''ਤੇ ਕੰਮ ਕਰਦੇ ਨੌਜਵਾਨ ਨੂੰ ਹਥਿਆਰਬੰਦਾਂ ਨੇ ਕੀਤਾ ਬੁਰੀ ਤਰ੍ਹਾਂ ਜ਼ਖ਼ਮੀ

Friday, Mar 10, 2023 - 11:12 PM (IST)

ਗੁਰਦਾਸਪੁਰ ''ਚ ਸ਼ਰੇਆਮ ਗੁੰਡਾਗਰਦੀ: ਦੁਕਾਨ ''ਤੇ ਕੰਮ ਕਰਦੇ ਨੌਜਵਾਨ ਨੂੰ ਹਥਿਆਰਬੰਦਾਂ ਨੇ ਕੀਤਾ ਬੁਰੀ ਤਰ੍ਹਾਂ ਜ਼ਖ਼ਮੀ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਸ਼ਹਿਰ 'ਚ ਕੱਪੜੇ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੂੰ ਕੁਝ ਹਥਿਆਰਬੰਦਾਂ ਨੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਮੌਕੇ 'ਤੇ ਮੌਜੂਦ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਵਿਸ਼ਾਲ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ 'ਤੇ ਕੰਮ ਕਰ ਰਿਹਾ ਸੀ, ਅਚਾਨਕ ਕੁਝ ਹਥਿਆਰਬੰਦ ਨੌਜਵਾਨ ਆਏ ਤੇ ਉਸ ਨੂੰ ਘਸੀਟ ਕੇ ਦੁਕਾਨ ਦੇ ਬਾਹਰ ਲੈ ਗਏ ਤੇ ਤੇਜ਼ਧਾਰ ਹਥਿਆਰਾਂ ਨੇ ਮੇਰੇ 'ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਅਜਬ-ਗਜ਼ਬ : ਦੁਨੀਆ ਦਾ ਇਕਲੌਤਾ ਦੇਸ਼, ਜਿੱਥੇ ਮੁਸਲਿਮ ਤਾਂ ਰਹਿੰਦੇ ਹਨ ਪਰ ਨਹੀਂ ਹੈ ਇਕ ਵੀ ਮਸਜਿਦ

ਇਸ ਦੌਰਾਨ ਮੈਨੂੰ ਗੰਭੀਰ ਸੱਟਾਂ ਲੱਗੀਆਂ। ਵਿਸ਼ਾਲ ਨੇ ਕਿਹਾ ਕਿ ਮੈਂ ਪੁਲਸ ਨੂੰ ਹਮਲਾਵਰਾਂ ਦੀ ਸ਼ਿਕਾਇਤ ਕੀਤੀ ਹੈ ਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦਾ ਹਾਂ ਕਿ ਮੈਨੂੰ ਜਲਦੀ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News