ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਜ਼ਖ਼ਮੀ

Tuesday, Oct 19, 2021 - 07:10 PM (IST)

ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਜ਼ਖ਼ਮੀ

ਗੁਰਦਾਸਪੁਰ (ਗੁਰਪ੍ਰੀਤ)-ਬਟਾਲਾ ਦੇ ਜਲੰਧਰ ਰੋਡ ਨੇੜੇ ਸਥਿਤ ਇੰਪਰੂਵਮੈਂਟ ਟਰੱਸਟ ਦੀ ਮਾਰਕੀਟ ਵਿਖੇ ਕਾਲਜ ’ਚ ਪੜ੍ਹਨ ਵਾਲੇ ਨੌਜਵਾਨਾਂ ਦੀ ਆਪਸ ’ਚ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਨੌਜਵਾਨਾਂ ਦੇ ਇਕ ਧੜੇ ਵੱਲੋਂ ਸਕਾਰਪੀਓ ’ਚ ਸਵਾਰ 2 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤਾ ਗਿਆ, ਜਿਸ ਨਾਲ ਗੱਡੀ ’ਚ ਸਵਾਰ ਨੌਜਵਾਨ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਲੜਾਈ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਈ ਹੈ। ਉਨ੍ਹਾਂ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari

ਸਕਾਰਪਿਓ ਚਾਲਕ ਨੌਜਵਾਨ ਦਿਲਰਾਜ ਨੇ ਦੱਸਿਆ ਕਿ ਉਹ ਅਤੇ ਉਸ ਦਾ ਇਕ ਦੋਸਤ ਗੱਡੀ ’ਚ ਸਵਾਰ ਸਨ, ਜਦੋਂ ਉਨ੍ਹਾਂ ਦੇ ਕਾਲਜ ’ਚ ਪੜ੍ਹਨ ਵਾਲੇ ਦੂਸਰੇ ਕੁਝ ਨੌਜਵਾਨਾਂ ਨੇ ਰਾਹ ਚਲਦਿਆਂ ਰੋਕ ਕੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਹਮਲੇ ’ਚ ਦਿਲਰਾਜ ਵੀ ਜ਼ਖ਼ਮੀ ਹੋਇਆ ਹੈ ਤੇ ਹਮਲਾਵਰ ਗੱਡੀ ਦੀ ਭੰਨ-ਤੋੜ ਕਰ ਉਥੋਂ ਫਰਾਰ ਹੋ ਗਏ।

PunjabKesari

ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੇ ਪੁਲਸ ਅਧਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਕਾਲਜ ’ਚ ਪੜ੍ਹਨ ਵਾਲੇ ਨੌਜਵਾਨਾਂ ਦੇ ਧੜਿਆਂ ’ਚ ਝਗੜਾ ਹੋਇਆ। ਉਥੇ ਹੀ ਕੁਝ ਨੌਜਵਾਨਾਂ ਵੱਲੋਂ ਇਕ ਸਕਾਰਪੀਓ ਗੱਡੀ ’ਚ ਸਵਾਰ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ ਅਤੇ ਗੱਡੀ ਦੀ ਵੀ ਭੰਨ-ਤੋੜ ਕੀਤੀ ਗਈ ਹੈ ਅਤੇ ਨੌਜਵਾਨ ਜ਼ਖਮੀ ਵੀ ਹੋਏ ਹਨ। ਇਸ ਮਾਮਲੇ ’ਚ ਬਿਆਨ ਲੈ ਕੇ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ।


author

Manoj

Content Editor

Related News