ਭਿਆਨਕ ਹਾਦਸੇ ’ਚ ਨੌਜਵਾਨ ਦੀ ਮੌਤ

05/02/2022 3:44:44 PM

ਫਰੀਦਕੋਟ (ਰਾਜਨ) : ਪਿੰਡ ਬਹਿਬਲ ਕਲਾਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ’ਤੇ ਮ੍ਰਿਤਕ ਦੇ ਰਿਸ਼ਤੇਦਾਰ ਨਿਰਮਲ ਸਿੰਘ ਪੁੱਤਰ ਸ਼ਿਵਰਾਜ ਸਿੰਘ ਵਾਸੀ ਕੱਚਾ ਰਾਹ ਖਿਆਲੀ (ਬਠਿੰਡਾ) ਦੇ ਬਿਆਨਾਂ ’ਤੇ ਪੁਲਸ ਵਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਬਿਆਨਕਰਤਾ ਅਨੁਸਾਰ ਜਦੋਂ ਉਹ ਬਠਿੰਡਾ ਤੋਂ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਮੋਟਰਸਾਈਕਲਾਂ ’ਤੇ ਪਿੰਡ ਨੂੰ ਆ ਰਹੇ ਸਨ ਤਾਂ ਪਿੰਡ ਬਹਿਬਲ ਕਲਾਂ ਕੋਲ ਪੁੱਜਣ ’ਤੇ ਇਕ ਕਾਰ ਸਵਾਰ ਨੇ ਉਸਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ’ਤੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ।

ਉਧਰ ਪੁਲਸ ਵਲੋਂ ਬਿਆਨਕਰਤਾ ਵਲੋਂ ਸ਼ਨਾਖਤ ਕੀਤੇ ਗਏ ਕਾਰ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਬੋਘਾ ਸਿੰਘ ਵਾਸੀ ਝੱਖੜਵਾਲਾ ’ਤੇ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸਹਾਇਕ ਥਾਣੇਦਾਰ ਹਰਨੇਕ ਸਿੰਘ ਫਰੀਦਕੋਟ ਵਲੋਂ ਜਾਰੀ ਹੈ।


Gurminder Singh

Content Editor

Related News