ਹਾਦਸੇ ’ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਨੇ ਅਖੀਰ ਤੋੜਿਆ ਦਮ

Saturday, Jun 19, 2021 - 05:57 PM (IST)

ਹਾਦਸੇ ’ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਨੇ ਅਖੀਰ ਤੋੜਿਆ ਦਮ

ਮੋਗਾ (ਅਜ਼ਾਦ) : ਦੁਸਾਂਝ ਰੋਡ ਮੋਗਾ ’ਤੇ ਬੀਤੀ 8 ਜੂਨ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿਚ ਜ਼ਖਮੀ ਹੋਏ ਹਰਭਜਨ ਸਿੰਘ ਨਿਵਾਸੀ ਪਿੰਡ ਫਤਿਹਗੜ੍ਹ ਕੋਰੋਟਾਨਾ ਦੀ ਮੋਗਾ ਦੇ ਇਕ ਪ੍ਰਾਈਵੇਟ ਹਸਤਪਾਲ ਵਿਚ ਮੌਤ ਹੋ ਗਈ। ਮਹਿਣਾ ਪੁਲਸ ਵੱਲੋਂ ਮ੍ਰਿਤਕ ਦੇ ਭਰਾ ਸਵਰਨ ਸਿੰਘ ਨਿਵਾਸੀ ਪਿੰਡ ਫਤਿਹਗੜ੍ਹ ਕੋਰੋਟਾਨਾ ਦੀ ਸ਼ਿਕਾਇਤ ’ਤੇ ਕਾਰ ਚਾਲਕ ਜਸਪਾਲ ਸਿੰਘ ਨਿਵਾਸੀ ਐੱਫ਼.ਸੀ.ਆਈ. ਰੋਡ ਮੋਗਾ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਹਰਭਜਨ ਸਿੰਘ ਆਪਣੇ ਮੋਟਰਸਾਈਕਲ ’ਤੇ ਮੋਗਾ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਦੁਸਾਂਝ ਰੋਡ ’ਤੇ ਕਾਰ ਚਾਲਕ ਕਥਿਤ ਦੋਸ਼ੀ ਨੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦਿਆਂ ਉਸਦੇ ਮੋਟਰਸਾਈਕਲ ਵਿਚ ਟੱਕਰ ਮਾਰੀ ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਅਤੇ ਮੋਟਰਸਾਈਕਲ ਵੀ ਟੁੱਟ ਗਿਆ। ਹਰਭਜਨ ਸਿੰਘ ਨੂੰ ਜ਼ਖਮੀ ਹਾਲਤ ਵਿਚ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।


author

Gurminder Singh

Content Editor

Related News