ਭਿਆਨਕ ਹਾਦਸੇ ’ਚ ਨੌਜਵਾਨ ਦੀ ਮੌਤ, ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ

Friday, Apr 08, 2022 - 02:32 PM (IST)

ਭਿਆਨਕ ਹਾਦਸੇ ’ਚ ਨੌਜਵਾਨ ਦੀ ਮੌਤ, ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ

ਤਪਾ ਮੰਡੀ (ਸ਼ਾਮ,ਗਰਗ) : ਵੀਰਵਾਰ ਰਾਤ ਕੋਈ 8 ਵਜੇ ਦੇ ਕਰੀਬ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਨੇੜੇ ਇੱਕ ਨਾਮਾਲੂਮ ਵਾਹਨ ਨੇ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਨੌਜਵਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਸੀਰ ਰਾਮ ਉਰਫ ਗਗਨ ਪੁੱਤਰ ਦਰਸ਼ਨ ਰਾਮ ਵਾਸੀ ਜੇਠੂਕੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਮੁੱਖ ਮਾਰਗ ’ਤੇ ਸਥਿਤ ਹੋਟਲ ਦੇ ਪਿਛਲੇ ਪਾਸੇ ਆਪਣੇ ਘਰ ਜਾ ਰਿਹਾ ਸੀ ਜਦੋਂ ਉਹ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਪੁੱਜਾ ਤਾਂ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ, ਜਿਸ ਕਾਰਣ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

ਇਸ ਦੌਰਾਨ ਅਣਪਛਾਤਾ ਵਾਹਨ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਕੋਲ ਦੀ ਲੰਘਦੇ ਲੋਕਾਂ ਨੇ ਮਿੰਨੀ ਸਹਾਰਾ ਕਲੱਬ ਦੇ ਵਾਲੰਟੀਅਰਾਂ ਨੂੰ ਸੂਚਨਾ ਦਿੱਤੀ ਜਿਨ੍ਹਾਂ ਨੇ ਜ਼ਖਮੀ ਨੂੰ ਸਿਵਲ ਹਸਪਤਾਲ ਤਪਾ ’ਚ ਦਾਖਲ ਕਰਵਾਇਆ ਪਰ ਗੰਭੀਰ ਹਾਲਤ ’ਚ ਨੌਜਵਾਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਅਤੇ ਪਰਿਵਾਰਿਕ ਮੈਂਬਰ ਮੌਕੇ ’ਤੇ ਪਹੁੰਚ ਗਏ। ਘਟਨਾ ਸਮੇਂ ਮ੍ਰਿਤਕ ਦੀ ਜੇਬ ’ਚੋਂ ਜੋ ਪਰਸ ਮਿਲਿਆ ਉਹ ਐਮਰਜੈਂਸੀ ’ਚ ਆਪਣੀਆਂ ਸੇਵਾਵਾਂ ਦੇ ਰਹੇ ਇਕ ਡਾਕਟਰ ਦਾ ਨਿਕਲਿਆਂ, ਜਿਸ ਦੀ ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਬਰਨਾਲਾ ਵਿਖੇ ਮੋਰਚਰੀ ’ਚ ਭੇਜ ਦਿੱਤਾ ਹੈ।


author

Gurminder Singh

Content Editor

Related News